ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ 27ਵੇਂ ਸਥਾਪਨਾ ਦਿਵਸ ਦੇ ਸ਼ੁੱਭ ਅਵਸਰ ‘ਤੇ ਸਕੂਲ਼ ਦੇ ਵਿਹੜੇ ਵਿੱਚ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਹਵਨ ਦੀ ਪਾਵਨ ਅਗਨੀ ਵਿੱਚ ਵੈਦਿਕ ਮੰਗਲ ਉਚਾਰਣ ਨਾਲ ਘਿਓ ਅਤੇ ਹੋਰ ਸਮੱਗਰੀ ਦੀਆਂ ਆਹੂਤੀਆਂ ਅਰਪਿਤ ਕਰਕੇ ਪ੍ਰਮਾਤਮਾ ਪਾਸ ਸਕੁਲ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ।ਵਿਦਿਆਰਥੀਆਂ ਵਲੋਂ ਵੈਦਿਕ ਭਜਨਾਂ ਦਾ ਗਾਇਨ ਕੀਤਾ ਗਿਆ।
ਪ੍ਰਿੰਸੀਪਲ ਡਾ. ਗੁਪਤਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸਾਲ 1998 ‘ਚ ਸਕੂਲ ਦੀ ਸਥਾਪਨਾ ਹੋਈ ਸੀ।ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਤੇ ਮਾਰਗਦਰਸ਼ਨ ‘ਚ ਸਕੂਲ ਦਿਨ ਦੋਗੁਣੀ ਤੇ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ।ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ ਦੀਆਂ ਸਿਖਿਆਵਾਂ ਅਤੇ ਮਹਾਤਮਾ ਹੰਸ ਰਾਜ ਜੀ ਦੀ ਲਗਨ ਤੇ ਤਿਆਗ ਤੋਂ ਪੇ੍ਰਰਣਾ ਲੈ ਕੇ ਸਕੂਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ।ਇਹਨਾਂ ਮਹਾਪੁਰਸ਼ਾਂ ਦੇ ਆਦਰਸ਼ਾਂ ‘ਤੇ ਚੱਲਦਿਆਂ ਅੱਜ ਅਸੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰ ਪ੍ਰਾਪਤ ਕਰ ਰਹੇ ਹਾਂ।ਸਕਲ਼ ਵਿਦਿਆਰਥੀ ਅਣਥੱਕ ਮਿਹਨਤ ਤੇ ਲਗਨ ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵਿਲੱਖਣ ਉਪਲੱਧੀਆਂ ਹਾਸਲ ਕਰ ਰਹੇ ਹਨ।
ਇਸ ਮੌਕੇ ਵੀ.ਕੇ ਚੋਪੜਾ ਨਿਰਦੇਸ਼ਕ ਪਬਲਿਕ ਸਕੂਲਜ਼ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ, ਸਕੂਲ ਚੇਅਰਮੈਨ ਡਾ. ਵੀ.ਪੀ ਲਖਨਪਾਲ ਅਤੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਸਥਾਨਕ ਪ੍ਰਬੰਧਕੀ ਕਮੇਟੀ ਮੈਂਬਰ ਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ, ਜਿੰਨਾਂ ਨੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਅਤੇ ਸਮੂਹ ਸਟਾਫ ਨੂੰ ਡੀ.ਏ.ਵੀ ਇੰਟਰਨੈਸ਼ਨਲ ਸਕੂਲ਼ ਦੇ 26 ਸਾਲ ਪੂਰੇ ਹੋਣ ‘ਤੇ ਵਧਾਈ ਦਿੱਤੀ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …