Thursday, December 12, 2024

ਡੀ.ਏ.ਵੀ ਪਬਲਿਕ ਸਕੂਲ ਨੇ ਸਥਾਪਨਾ ਦਿਵਸ ਤੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦਾ ਸਥਾਪਨਾ ਦਿਵਸ ਮਨਾਉਣ ਤੇ ਪ੍ਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਪਵਿੱਤਰ ਹਵਨ ਕੀਤਾ ਗਿਆ।ਪਵਿੱਤਰ ਮੰਤਰਾਂ ਦੇ ਜਾਪ ਦੌਰਾਨ ਹਾਜ਼ਰੀਨ ਨੇ ਸਕੂਲ ਦੀ ਸਫ਼ਲਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਸਾਲ 1982 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸਕੂਲ ਨੇ ਹਮੇਸ਼ਾਂ ਉਤਮਤਾ ਲਈ ਯਤਨ ਕੀਤੇ ਹਨ ਅਤੇ ਬੱਚਿਆਂ ਵਿੱਚ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਕਦਰਾਂ-ਕੀਮਤਾਂ ਨੂੰ ਪੈਦਾ ਕਰਨ ਲਈ ਨਿਰੰਤਰ ਕੰਮ ਕੀਤਾ ਹੈ।ਅਧਿਆਪਕ ਅਤੇ ਵਿਦਿਆਰਥੀਆਂ ਨੂੰ ਇਸ ਮਾਣਮੱਤੀ ਸੰਸਥਾ ਦੇ ਗੌਰਵਮਈ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਹ ਕਿਵੇਂ ਆਪਣੀਆਂ ਜੜ੍ਹਾਂ ਤੋਂ ਉਭਰਿਆ ਅਤੇ ਪ੍ਰਫੁੱਲਿਤ ਹੋਇਆ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਆਪਣੀਆਂ ਸ਼ੁੱਭ-ਕਾਮਨਾਵਾਂ ਦਿੱਤੀਆਂ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਸਕੂਲ ਨੂੰ ਸਫ਼ਲਤਾ ਦੀਆਂ ਸ਼ਿਖ਼ਰਾਂ ਛੂਹਣ ਦੀ ਕਾਮਨਾ ਕਰਦਿਆਂ ਕਿਹਾ ਕਿ ਇਸ ਸੰਸਥਾ ਦੀ ਵਿਰਾਸਤ ਨੂੰ ਅੱਗੇ ਲਿਜਾਣਾ ਹਰੇਕ ਦਾ ਫ਼ਰਜ਼ ਹੈ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …