ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਦੇ ਵਿਦਿਅਕ ਅਦਾਰੇ ਅਕਾਲ ਅਕੈਡਮੀ ਢੋਟੀਆਂ ਵਲੋਂ ਢੋਟੀਆਂ ਪਿੰਡ ਵਿੱਚ “ਨਸ਼ਾ ਛੱਡੋ” ਮੁਹਿੰਮ ਤਹਿਤ ਨਸ਼ਾ-ਵਿਰੋਧੀ ਜਾਗਰੂਕ ਰੈਲੀ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਇਸ ਰੈਲੀ ਵਿੱਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਹੱਥਾਂ ਵਿੱਚ ਨਸ਼ਿਆ ਖਿਲਾਫ ਲਿਖੇ ਸਲੋਗਨਾਂ ਦੀਆਂ ਤਖਤੀਆਂ ਫੜ ਕੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਨੇ ਕਿਹਾ ਕਿ ਰੈਲੀ ਦਾ ਮੁੱਖ ਮੰਤਵ ਸੀ ਕਿ ਨਸ਼ਿਆਂ ਵਿਰੁੱਧ ਸੰਦੇਸ਼ ਘਰ-ਘਰ ਪੁੱਜ ਸਕੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …