Monday, May 20, 2024

ਅੰਮ੍ਰਿਤਸਰ ਅੰਡਰ-23 ਨੇ ਇੱਕ ਪਾਰੀ ਅਤੇ 339 ਦੌੜਾਂ ਨਾਲ ਜਿੱਤਿਆ ਟੂਰਨਾਮੈਂਟ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ-23 ਟੂਰਨਾਮੈਂਟ ਦਾ ਸੈਮੀਫਾਈਨਲ ਮੈਚ ਜਿੱਤ ਕੇ ਬਰਨਾਲਾ ਨੂੰ ਪਾਰੀ ਅਤੇ 339 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ।ਅੰਮ੍ਰਿਤਸਰ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ 676 ਦਾ ਸਕੋਰ ਆਲ ਆਊਟ ਹੋ ਗਿਆ।ਕਪਤਾਨ ਸਲਿਲ ਅਰੋੜਾ ਨੇ 126 ਦੌੜਾਂ, ਸਾਹਿਲ ਸ਼ਰਮਾ ਨੇ 122 ਦੌੜਾਂ ਅਤੇ ਵਰਿੰਦਰ ਸਿੰਘ ਲੋਹਟ ਨੇ 110 ਦੌੜਾਂ ਬਣਾਈਆਂ।ਪਰਜੋਤ ਸਿੰਘ ਨੇ 212 ਦੌੜਾਂ ਦੇ ਕੇ 5 ਵਿਕਟਾਂ ਲਈਆਂ।ਜਵਾਬ ਵਿੱਚ ਬਰਨਾਲਾ 163 ਦੌੜਾਂ ’ਤੇ ਆਲ ਆਊਟ ਹੋ ਗਿਆ।ਅਸੀਮ ਕੋਹਲੀ ਨੇ 31 ਦੌੜਾਂ ਦੇ ਕੇ 5 ਵਿਕਟਾਂ ਲਈਆਂ ਅਤੇ ਅੰਮ੍ਰਿਤਸਰ ਨੇ ਬਰਨਾਲਾ ਨੂੰ ਫਾਲੋਆਨ ਦਿੱਤਾ।ਦੂਜੀ ਪਾਰੀ ’ਚ ਫਿਰ ਬਰਨਾਲਾ 174 ਦੌੜਾਂ ’ਤੇ ਆਲ ਆਊਟ ਹੋ ਗਿਆ।ਅਸੀਮ ਕੋਹਲੀ ਨੇ 21 ਦੌੜਾਂ ’ਤੇ 3 ਵਿਕਟਾਂ ਅਤੇ ਅਰਸ਼ਦੀਪ ਸਿੰਘ ਨੇ 15 ਦੌੜਾਂ ’ਤੇ 3 ਵਿਕਟਾਂ ਲਈਆਂ।
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਏ.ਜੀ.ਏ ਘਨਸ਼ਾਮ ਥੋਰੀ ਦੀ ਸਰਪ੍ਰਸਤੀ ਹੇਠ ਅਰਸ਼ਦੀਪ ਸਿੰਘ ਲੁਬਾਣਾ ਆਰ.ਟੀ.ਓ ਅੰਮ੍ਰਿਤਸਰ-ਕਮ-ਮੀਤ ਪ੍ਰਧਾਨ ਏ.ਜੀ.ਏ ਅਤੇ ਇੰਦਰਜੀਤ ਸਿੰਘ ਬਾਜਵਾ ਹਨੀ ਸਕੱਤਰ ਏ.ਜੀ.ਏ ਨੇ ਟੀਮ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਕੀਤੀ ਕਿ ਅੰਮ੍ਰਿਤਸਰ ਵਧੀਆ ਪ੍ਰਦਰਸ਼ਨ ਕਰਦਿਆਂ ਫਾਈਨਲ ਜਿੱਤ ਕੇ ਅੰਮ੍ਰਿਤਸਰ ਜ਼ਿਲ੍ਹੇ ਦਾ ਨਾਂ ਰੌਸ਼ਨ ਕਰੇਗਾ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …