ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ‘ਤੇ ਲੋਕ ਆਮ ਆਦਮੀ
ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵਧ ਰਿਹਾ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਗੁਨੇਵਾਲ ਹਵੇਲੀਆਂ ਦੇ 3 ਮੌਜੂਦਾ ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਅਕਾਲੀ ਅਤੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿਲਿਆ ਹੈ।ਉਨਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ‘ਤੇ ਬੇਮਿਸਾਲ ਜਿੱਤ ਹਾਸਲ ਕਰੇਗੀ।
ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਦਿ ਪਿੰਡ ਗੁਨੇਵਾਲ ਹਵੇਲੀਆਂ ਦੇ ਗੁਰਦੇਵ ਸਿੰਘ, ਚਮਕੋਰ ਸਿੰਘ, ਗੁਰਜੰਟ ਸਿੰਘ, ਹਰਪ੍ਰੀਤ ਸਿੰਘ, ਹਰਜੋਤ, ਹਰਜੀਤ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਪਲਵਿੰਦਰ ਸਿੰਘ, ਲਖਵਿੰਦਰ ਸਿੰਘ ਤੋਂ ਇਲਾਵਾ 100 ਤੋਂ ਵੱਧ ਪਿੰਡ ਵਾਸੀ ਕਾਂਗਰਸੀ ਅਤੇ ਅਕਾਲੀਆਂ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media