Sunday, February 22, 2026

ਭਾਜਪਾ ਉਮੀਦਵਾਰ ਸੰਧੂ ਨੇ ਮੁਸਲਮਾਨ ਭਾਈਚਾਰੇ ਨਾਲ ਗਲੇ ਮਿਲ ਕੇ ਸਾਂਝੀ ਕੀਤੀ ਈਦ ਦੀ ਖ਼ੁਸ਼ੀ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਈਦ ਦਾ ਤਿਉਹਾਰ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਈਦ ਉਲ ਫਿਤਰ ਦੀ ਨਮਾਜ਼ ਅਦਾ ਕੀਤੀ।ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸਥਾਨਕ ਹਾਲ ਬਾਜ਼ਾਰ ਸਥਿਤ ਪ੍ਰਸਿੱਧ ਜਾਮਾ ਮਸਜਿਦ ਖੈਰੂਦੀਨ ਵਿਖੇ ਮੁਸਲਮਾਨ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਈਦ-ਉਲ-ਫਿ਼ਤਰ ਦੀਆਂ ਮੁਬਾਰਕਾਂ ਦਿੱਤੀਆਂ।ਸੰਧੂ ਨੇ ਜਾਮਾ ਮਸਜਿਦ ਦੇ ਮੌਲਾਨਾ ਇਮਾਮ ਹਾਮਿਦ ਹੁਸੈਨ ਕਾਸਮੀ ਨਾਲ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ।ਮੌਲਾਨਾ ਕਾਸਮੀ ਅਤੇ ਦਾਨਿਸ਼ ਖਾਨ ਨੇ ਭਾਜਪਾ ਆਗੂ ਸੰਧੂ ਦਾ ਸਨਮਾਨ ਕੀਤਾ।
ਤਰਨਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਵਧਾਈ ਦੇਣ ਆਏ ਹਨ।ਉਨਾਂ ਨੇ ਸਮਾਜ ਵਿੱਚ ਏਕਤਾ, ਇਤਫ਼ਾਕ, ਸਦਭਾਵਨਾ ਅਤੇ ਦੇਸ਼ ਦੀ ਅਮਨ ਸ਼ਾਂਤੀ ਅਤੇ ਤਰੱਕੀ ਦੀ ਕਾਮਨਾ ਕੀਤੀ ਹੈ।ਉਨਾਂ ਕਿਹਾ ਕਿ ਭਾਰਤ ਵਿੱਚ ਘੱਟਗਿਣਤੀ ਮੁਸਲਮਾਨ ਭਾਈਚਾਰਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਪੂਰੀ ਤਰ੍ਹਾਂ ਵਿਕਸਤ ਹੋ ਰਿਹਾ ਹੈ।ਉਨ੍ਹਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਦਿਵਾਉਣ ਅਤੇ ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …