ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲਾਂ ਵਿਖੇ ਹਰ ਸਾਲ ਦੀ ਤਰਾਂ ਖਾਲਸਾ
ਸਾਜਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵਿਦਿਆਰਥੀਆਂ ਨੇ ਖਾਲਸਾ ਸਾਜਨਾ ਦਿਵਸ ਸਬੰਧੀ ਸ਼ਬਦ ਕੀਰਤਨ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ।ਪ੍ਰਿੰਸੀਪਲ ਮਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਵਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਗੁਰੂ ਕੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ।ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।
Check Also
ਗੁ. ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ …
Punjab Post Daily Online Newspaper & Print Media