Wednesday, June 10, 2026

ਦਿੱਲੀ ਕਮੇਟੀ ਵੱਲੋਂ ਸੰਧੂ ਨੂੰ ਥਾਪਿਆ ਗਿਆ ਐਜੂਕੇਸ਼ਨ ਕਾਲਜ ਦਾ ਚੇਅਰਮੈਨ

PPN0201201506

ਨਵੀਂ ਦਿੱਲੀ, 1 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਪੰਜਾਬੀ ਬਾਗ ਦੇ ਚੇਅਰਮੈਨ ਵੱਜੋਂ ਸਾਬਕਾ ਦਿੱਲੀ ਕਮੇਟੀ ਮੈਂਬਰ ਗੁਰਸ਼ਰਨ ਸਿੰਘ ਸੰਧੁੂ ਨੂੰ ਸੇਵਾ ਸੌਂਪੀ ਗਈ। ਸੰਧੂ ਨੂੰ ਸਿਰਪਾਓ ਦੇਕੇ ਨਿਯੂਕਤੀ ਪੱਤਰ ਦਿੰਦੇ ਹੋਏ ਜੀ.ਕੇ. ਨੇ ਸੰਧੂ ਦੇ ਕਮੇਟੀ ਦੇ ਅਦਾਰਿਆਂ ਵਿੱਚ ਸੇਵਾ ਨਿਭਾਉਣ ਦੇ ਤਜ਼ੁਰਬੇ ਦਾ ਲਾਹਾ ਲੈਣ ਵਾਸਤੇ ਇਹ ਸੇਵਾ ਸੌਂਪਣ ਦੀ ਗੱਲ ਕਹੀ। ਜਨਰਲ ਸਕੱਤਰ ਸਿਰਸਾ ਨੇ ਵੀ ਸੰਧੂ ਨੂੰ ਚੇਅਰਮੈਨ ਬਨਣ ਤੇ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਰਹਿਨੁਮਾਈ ਹੇਠ ਕਾਲਜ ਦੇ ਮਿਆਰ ਨੂੰ ਹੋਰ ਉੱਚਾਂ ਉਠਣ ਦੀ ਵੀ ਆਸ ਜਤਾਈ।
ਸੇਵਾ ਪ੍ਰਾਪਤ ਕਰਨ ਉਪਰੰਤ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੀ ਵਿਸ਼ੇਸ਼ ਧੰਨਵਾਦ ਕਰਦੇ ਹੋਏ ਪਾਰਟੀ ਵੱਲੋਂ ਸੌਂਪੀ ਗਈ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਦਿੱਲੀ ਕਮੇਟੀ ਮੈਂਬਰ ਜੀਤ ਸਿੰਘ, ਹਰਜਿੰਦਰ ਸਿੰਘ, ਗੁਰਲਾਡ ਸਿੰਘ, ਹਰਦੇਵ ਸਿੰਘ ਧਨੋਆ ਅਤੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਕਾਰਜਕਾਰੀ ਚੇਅਰਮੈਨ ਵਿਕ੍ਰਮ ਸਿੰਘ ਮੌਜੂਦ ਸਨ। ਇਥੇ ਇਹ ਜ਼ਿਕਰ ਯੋਗ ਹੈ ਕਿ 2013 ਦੇ ਵਿਧਾਨਸਭਾ ਚੋਣਾਂ ਵੇਲ੍ਹੇ ਸੰਧੂ ਨੇ ਸਰਨਾ ਦਲ ਨੂੰ ਛੱਡ ਕੇ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਵਿੱਚ ਸ਼ਮੁਲੀਅਤ ਕੀਤੀ ਸੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply