Sunday, September 20, 2026

ਖ਼ਾਲਸਾ ਕਾਲਜ ਵੂਮੈਨ ਵਿਖੇ ਰਾਸ਼ਟਰੀ ਸਿੱਖਿਆ ਨੀਤੀ ’ਤੇ ਭਾਸ਼ਣ ਕਰਵਾਇਆ ਗਿਆ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਆਈ.ਕਿਊ.ਏ.ਸੀ ਅਤੇ ਐਨ.ਈ.ਪੀ ਕਮੇਟੀ ਵੱਲੋਂ ‘ਰਾਸ਼ਟਰੀ ਸਿੱਖਿਆ ਨੀਤੀ’ ’ਤੇ ਇਕ ਗੈਸਟ ਲੈਕਚਰ ਕਰਵਾਇਆ ਗਿਆ।ਇਸ ਭਾਸ਼ਣ ਮੌਕੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਾ. ਸੁਰਿੰਦਰ ਕੌਰ ਨੇ ਸੀਨੀਅਰ ਫੈਕਲਟੀ ਨਾਲ ਮਿਲ ਕੇ ਪ੍ਰਿੰ: (ਡਾ.) ਕੁਮਾਰ ਤੇ ਹੋਰ ਮਹਿਮਾਨਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਡਾ. ਕੁਮਾਰ ਨੇ ਨਵੀਂ ਸਿੱਖਿਆ ਨੀਤੀ ਅਨੁਸਾਰ ਅੰਤਰ-ਅਨੁਸ਼ਾਸਨੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਦੇ ਨਾਲ-ਨਾਲ ਪਾਠਕ੍ਰਮ ਅਤੇ ਕ੍ਰੈਡਿਟ ਫਰੇਮਵਰਕ ’ਤੇ ਚਾਨਣਾ ਪਾਇਆ।ਉਨ੍ਹਾਂ ਨੇ ਐਨ.ਈ.ਪੀ ਸਬੰਧੀ ਗੱਲ ਕਰਦਿਆਂ ਕਰੈਡਿਟ ਸਿਸਟਮ, ਮੇਜਰ ਮਾਈਨਰ, ਆਈ.ਡੀ, ਆਨਲਾਇਨ ਪੜ੍ਹਾਈ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ।ਉਨ੍ਹਾਂ ਨੇ ਪੀ.ਪੀ.ਟੀ ਰਾਹੀਂ ਆਸਾਨ ਖ਼ਾਕੇ ਨਾਲ ਆਪਣੇ ਵਿਚਾਰ ਦੀ ਪ੍ਰੋੜਤਾ ਕੀਤੀ।ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਅਧਿਆਪਕਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਡਾ. ਕੁਮਾਰ ਨੇ ਗਹਿਰਾਈ ਨਾਲ ਜਵਾਬ ਦਿੱਤੇ।ਡਾ. ਸੁਰਿੰਦਰ ਕੌਰ ਨੇ ਵੀ ਇਸ ਸਬੰਧੀ ਫਾਇਦੇ ਅਤੇ ਨੁਕਸਾਨਾਂ ਬਾਰੇ ਦੱਸਦਿਆਂ ਉਨ੍ਹਾਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜੋ ਅਸੀਂ ਨਵੀਆਂ ਨੀਤੀਆਂ ਦੇ ਤਹਿਤ ਬਣਾ ਸਕਦੇ ਹਾਂ।
ਇਸ ਮੌਕੇ ਆਈ.ਕਿਊ.ਏ.ਸੀ ਕੋਆਰਡੀਨੇਟਰ ਡਾ. ਮਨਬੀਰ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …