Tuesday, November 24, 2026

ਗਾਂਧੀ ਗਰਾਊਂਡ ‘ਚ ਹੋਣਗੇ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਟਰਾਇਲ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋਂ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਕ੍ਰਿਕਟ ਦੇ ਟਰਾਇਲ ਗਾਂਧੀ ਗਰਾਊਂਡ ਵਿਖੇ ਕਰਵਾਏ ਜਾ ਰਹੇ ਹਨ।ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਆਈ.ਐਸ ਬਾਜਵਾ ਨੇ ਦੱਸਿਆ ਕਿ 18 ਅਪ੍ਰੈਲ 2024 ਨੂੰ ਬਾਅਦ ਦੁਪਿਹਰ 2.00 ਵਜੇ ਅੰਡਰ-23 ਲੜਕੇ ਦੇ ਟਰਾਇਲ ਹੋਣਗੇ।ਉਨਾਂ੍ਹ ਦੱਸਿਆ ਕਿ ਜਿੰਨਾਂ੍ਹ ਖਿਡਾਰੀਆਂ ਨੇ ਇੰਨ੍ਹਾਂ ਟਰਾਇਲਾਂ ਵਿੱਚ ਭਾਗ ਲੈਣਾ ਹੈ, ਦੀ ਜਨਮ ਤਰੀਕ ਦੀ ਕੱਟ ਆਫ ਮਿਤੀ 1 ਸਤੰੰਬਰ 2001 ਹੋਵੇਗੀ।
ਬਾਜਵਾ ਨੇ ਦੱਸਿਆ ਕਿ ਇਸੇ ਤਰਾਂ੍ਹ 19 ਅਪ੍ਰੈਲ 2024 ਨੂੰ ਬਾਅਦ ਦੁਪਿਹਰ 2.00 ਵਜੇ ਅੰਡਰ-19 ਲੜਕੇ ਦੇ ਟਰਾਇਲ ਕਰਵਾਏ ਜਾਣਗੇ ਅਤੇ ਇੰਨਾਂ੍ਹ ਖਿਡਾਰੀਆਂ ਦੀ ਜਨਮ ਤਰੀਕ ਦੀ ਕੱਟ ਆਫ ਮਿਤੀ 1 ਸਤੰਬਰ 2005 ਹੋਵੇਗੀ।ਉਨਾਂ੍ਹ ਦੱਸਿਆ ਕਿ ਟਰਾਇਲ ਦੇਣ ਵਾਲੇ ਖਿਡਾਰੀ ਆਪਣੇ ਨਾਲ ਡਿਜ਼ੀਟਲ ਜਨਮ ਸਰਟੀਫਿਕੇਟ, ਪਾਸਪੋਰਟ/ਵੋਟਰ ਕਾਰਡ ਰਿਹਾਇਸ਼ ਸਬੂਤ ਵਜੋਂ, ਪਾਸਪੋਰਟ ਸਾਈਜ਼ ਨਵੀਂ ਫੋਟੋ ਅਤੇ ਆਧਾਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …