ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਘਨਸ਼ਾਮ ਥੋਰੀ ਅਤੇ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ
ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017-ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਤੇ ਪ੍ਰਿੰਸੀਪਲ ਆਰਟਸ ਐਂਡ ਕਰਾਫ਼ਟ ਸੰਸਥਾ ਹਾਲ ਗੇਟ ਅਤੇ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸੰਜੇ ਕੁਮਾਰ, ਆਰਟ ਐਂਡ ਕਰਾਫ਼ਟ ਟੀਚਰ, ਚਰਨਜੀਤ ਸਿੰਘ, ਸਰਬਜੀਤ ਸਿੰਘ, ਯੋਗਪਾਲ, ਗੁਰਬਖਸ਼ ਸਿੰਘ ਅਤੇ ਜਗਦੀਪਕ ਸਿੰਘ ਵਲੋਂ ਪਾਰਟੀਸ਼ੀਅਨ ਮਿਊਜ਼ੀਅਮ, ਗੁਰਦੁਆਰਾ ਸੰਤੋਖਸਰ ਦੇ ਬਾਹਰ, ਜਲ੍ਹਿਆਂਵਾਲਾ ਬਾਗ ਦੇ ਅੰਦਰ ਅਤੇ ਧਰਮ ਸਿੰਘ ਮਾਰਕੀਟ ਦੇ ਬਾਹਰ ਰੰਗੋਲੀਆਂ ਤਿਆਰ ਕੀਤੀਆਂ।ਰੰਗੋਲੀਆਂ ਦਾ ਮੁੱਖ ਮਕਸਦ ਲੋਕਾਂ ਨੂੰ ਵੋਟਾਂ ਬਿਨਾਂ ਕਿਸੇ ਲਾਲਚ, ਜਾਤਪਾਤ, ਧਰਮ, ਭੇਦ-ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋ ਕੇ ਵੋਟ ਦਾ ਇਸਤੇਮਾਲ ਕਰਨ ਬਾਰੇ ਜਾਗਰੂਕ ਕਰਨਾ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media