Sunday, March 15, 2026

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਪੰਥਕ ਰਵਾਇਤਾਂ ਅਨੁਸਾਰ ਕੀਤੀ ਗਈ।ਇਹ ਸ਼ਤਾਬਦੀ ਦਿਹਾੜੇ 16 ਤੋਂ 18 ਸਤੰਬਰ 2024 ਦੌਰਾਨ ਮਨਾਏ ਜਾਣੇ ਹਨ।ਸਮਾਗਮਾਂ ਦੀ ਆਰੰਭਤਾ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵਿਸ਼ਾਲ ਅੰਮ੍ਰਿਤ ਸੰਚਾਰ ਹੋਇਆ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।ਅੰਮ੍ਰਿਤ ਸੰਚਾਰ ਦੌਰਾਨ 491 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ, ਜਿਨ੍ਹਾਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।
ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਦਫ਼ਤਰ ਦਾ ਵੀ ਉਦਘਾਟਨ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖ ਕੌਮ ਵੱਲੋਂ ਸ਼ਤਾਬਦੀ ਦਿਹਾੜੇ ਖਾਲਸਈ ਜਾਹੋ-ਜਲਾਲ ਨਾਲ ਮਨਾਏ ਜਾਂਦੇ ਹਨ ਅਤੇ ਇਨ੍ਹਾਂ ਦੋਹਾਂ ਸ਼ਤਾਬਦੀਆਂ ਦੇ ਸਮਾਗਮ ਵੀ ਇਤਿਹਾਸਕ ਹੋਣਗੇ।ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਸਿਰਜੀ ਜਾਵੇਗੀ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਲੰਗਰ ਹਾਲ ਤਿਆਰ ਕਰਨ ਦੀ ਸੇਵਾ ਵੀ ਸ਼ੁਰੂ ਕੀਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।
ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਜਸਵੰਤ ਸਿੰਘ ਪੁੜੈਣ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਬਾਵਾ ਸਿੰਘ ਗੁਮਾਨਪੁਰਾ, ਗੁਰਬਚਨ ਸਿੰਘ ਕਰਮੂਵਾਲਾ, ਅਮਰਜੀਤ ਸਿੰਘ ਬੰਡਾਲਾ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਬਲਤੇਜ ਸਿੰਘ ਖੋਖ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜ਼ੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …