Friday, June 19, 2026

ਵੋਟਰ ਜਾਗਰੂਕਤਾ ਹੈਰੀਟੇਜ ਸਟਰੀਟ ਵਿਖੇ ਨੁੱਕੜ ਨਾਟਕ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਐਨ.ਜੀ.ਓ ਸ਼ਹੀਦ ਭਗਤ ਸਿੰਘ ਵਿਰਾਸਤ ਮੰਚ ਰੰਗਮੰਚ ਗਰੁੱਪ ਵਲੋਂ ਇੱਕ ਵੋਟਰ ਜਾਗਰੂਕਤਾ ਨੁੱਕੜ ਨਾਟਕ ਦਾ ਆਯੋਜਨ ਹੈਰੀਟੇਜ ਸਟਰੀਟ ਵਿਖੇ ਕੀਤਾ ਗਿਆ।ਰੰਗਕਰਮੀ ਦਲਜੀਤ ਸੋਨਾ ਦੁਆਰਾ ਨਿਰਦੇਸ਼ਿਤ ਇਸ ਨਾਟਕ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕਰਨ ਲਈ ਪ੍ਰੇਰਿਤ ਕਰਨਾ ਸੀ। ਨਾਟਕ ਵਿੱਚ ਕੰਮ ਕਰਦੇ ਅਦਾਕਾਰਾਂ ਨੇ ਆਪਣੀ ਬੇਹਤਰੀਨ ਅਦਾਕਾਰੀ ਨਾਲ ਮੌਕੇ ‘ਤੇ ਮੌਜ਼ੂਦ ਆਮ ਲੋਕਾਂ ਨੂੰ ਪ੍ਰਭਾਵਿਤ ਕੀਤਾ।
ਰੰਗਕਰਮੀ ਦਲਜੀਤ ਸੋਨਾ ਨੇ ਕਿਹਾ ਕਿ ਕਿਸੇ ਵੀ ਗੰਭੀਰ ਮੁੱਦੇ ਤੇ ਆਮ ਲੋਕਾਂ ਤੱਕ ਗੱਲ ਪਹੁੰਚਾਉਣ ਲਈ ਰੰਗਮੰਚ ਅੱਜ ਵੀ ਸਭ ਤੋਂ ਵਧੀਆ ਅਤੇ ਅਸਾਨ ਸਾਧਨ ਹੈ।ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਅਗਾਮੀ ਚੋਣਾਂ ਵਿੱਚ ਇੱਕ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਦੀ ਚੋਣ ਕਰਨੀ ਚਾਹੀਦੀ ਹੈ, ਜੋ ਸਮਾਜ ਲਈ ਚੰਗੇ ਕੰਮ ਕਰ ਸਕੇ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …