ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ‘ਚ ਵਿਸਾਖੀ ਦਾ ਤਿਉਹਾਰ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ
ਮਨਾਇਆ।ਵਿਦਿਆਰਥਣਾਂ ਮਨਜੋਤ ਕੌਰ ਅਤੇ ਐਸ਼ਮੀਤ ਕੌਰ ਨੇ ਸਟੇਜ ਦਾ ਸੰਚਾਲਨ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਗੀਤ ਨਾਲ ਕੀਤੀ ਗਈ, ਜਿਸ ‘ਚ ਪੰਜਾਬ ਦੇ ਮਿਹਨਤੀ ਕਿਸਾਨਾਂ ਦਾ ਵਰਣਨ ਕੀਤਾ ਗਿਆ।ਸਮਰਪ੍ਰਤਾਪ ਸਿੰਘ ਨੇ ਵਿਸਾਖੀ ਦੇ ਇਤਿਹਾਸ ‘ਚੇ ਚਾਨਣਾ ਪਾਇਆ।ਖਾਲਸਾ ਪੰਥ ਦੀ ਸਾਜਨਾ ਅਤੇ ਜਲ੍ਹਿਆਂਵਾਲੇ ਬਾਗ ਦੇ ਦਿ੍ਸ਼ ਦਾ ਨਾਟਕੀ ਰੂਪ ਵਿੱਚ ਵਰਣਨ ਕੀਤਾ ਗਿਆ।ਵਿਦਿਆਰਥੀਆਂ ਨੇ ਗਿੱਧਾ ਅਤੇ ਭੰਗੜਾ ਪੇਸ਼ ਕੀਤਾ।ਸਕੂਲ ਦੇ ਡਾਂਸ ਅਧਿਆਪਕ ਅਮਨ ਕਿਰਾਰ ਅਤੇ ਮਿਊਜ਼ਿਕ ਟੀਚਰ ਕੌਸ਼ਲ ਨੇ ਬੱਚਿਆਂ ਨੂੰ ਇੰਨ੍ਹਾਂ ਪੇਸ਼ਕਾਰੀਆਂ ਲਈ ਤਿਆਰ ਕੀਤਾ।ਸੱਭਿਆਚਾਰਕ ਪੋ੍ਗਰਾਮ ਦੌਰਾਨ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਜੀ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਵਲੋਂ ਕੁਰੀਤੀਆਂ ਦੇ ਵਿਰੋਧ ਬਾਰੇ ਦੱਸਿਆ। ਸਕੂਲ ਕਮੇਟੀ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਸਾਰੇ ਬੱਚਿਆਂ, ਸਟਾਫ਼ ਤੇ ਮਾਪਿਆਂ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਓਮ ਨਰਾਇਣ, ਹਰਿੰਦਰ ਕੌਰ ਅਤੇ ਸਟਾਫ਼ ਮੈਂਬਰ ਵੀ ਮੌਜ਼ੂਦ ਸਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media