ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ ਅਤੇ ਪੰਜਾਬ ਨਾਟਸ਼ਾਲਾ ਵਲੋਂ ਸਥਾਨਕ ਸਾਹਿਤ ਸਭਾਵਾਂ ਦੇ ਪੂਰਨ ਸਹਿਯੋਗ ਨਾਲ “ਔਰਤ ਸਮਾਜ ਅਤੇ ਸੰਘਰਸ਼” ਵਿਸ਼ੇ ਤੇ ਸੈਮੀਨਾਰ ਅਤੇ “ਰਾਹਾਂ ਵਿੱਚ ਅੰਗਿਆਰ ਬੜੇ ਸਨ” ਨਾਟਕ ਕਰਵਾਇਆ ਜਾ ਰਿਹਾ ਹੈ।
ਸਮਾਗਮ ਦੇ ਕਨਵੀਨਰ ਦੀਪ ਦੇਵਿੰਦਰ ਸਿੰਘ ਅਤੇ ਕੋ-ਕਨਵੀਨਰ ਸ਼ੈਲਿੰਦਰਜੀਤ ਸਿੰਘ ਰਾਜਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਰਨਲ ਸਕੱਤਰ ਸੁਸ਼ੀਲ ਦੁਸਾਂਝ ਦੀ ਅਗਵਾਈ ਵਿੱਚ 20 ਅਪ੍ਰੈਲ ਸ਼ਨੀਵਾਰ ਦੁਪਹਿਰ 2-00 ਵਜੇ ਪੰਜਾਬ ਨਾਟਸ਼ਾਲਾ ਵਿਖੇ ਹੋਣ ਵਾਲੇ ਇਸ ਸੈਮੀਨਾਰ ਦੀ ਪ੍ਰਧਾਨਗੀ ਨਾਮਵਰ ਕਹਾਣੀਕਾਰ ਡਾ. ਵਰਿਆਮ ਸਿੰਘ ਸੰਧੂ ਕਰਨਗੇ ਅਤੇ ਡਾ. ਲਖਵਿੰਦਰ ਜੌਹਲ, ਪ੍ਰਿੰ. ਡਾ. ਮਹਿਲ ਸਿੰਘ, ਸੁਖਵਿੰਦਰ ਅੰਮ੍ਰਿਤ ਵਿਸ਼ੇਸ਼ ਮਹਿਮਾਨ ਹੋਣਗੇ ਜਦਕਿ ਡਾ. ਪਰਮਿੰਦਰ ਮੁੱਖ ਵਕਤਾ ਦੇ ਤੌਰ ‘ਤੇ ਸ਼ਿਰਕਤ ਕਰਨਗੇ।
ਸਮਾਗਮ ਦੀ ਤਿਆਰੀ ਟੀਮ ਦੇ ਮੈਂਬਰ ਹਰਜੀਤ ਸਿੰਘ ਸੰਧੂ, ਵਜ਼ੀਰ ਸਿੰਘ ਰੰਧਾਵਾ, ਮਨਮੋਹਨ ਢਿੱਲੋਂ ਅਤੇ ਪ੍ਰਤੀਕ ਸਹਿਦੇਵ ਨੇ ਦੱਸਿਆ ਕਿ ਅਕਸ ਰੰਗ-ਮੰਚ ਦੀ ਟੀਮ ਵਲੋਂ ਉਸੇ ਦਿਨ ਸ਼ਾਮ 6-00 ਵਜੇ ਰਾਜਵਿੰਦਰ ਸਮਰਾਲਾ ਦੀ ਨਿਰਦੇਸ਼ਨਾਂ ਹੇਠ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਦੇ ਜੀਵਨ ਤੇ ਅਧਾਰਿਤ ਨਾਟਕ “ਰਾਹਾਂ ਵਿੱਚ ਅੰਗਿਆਰ ਬੜੇ ਸੀ” ਵੀ ਪੇਸ਼ ਕੀਤਾ ਜਾਵੇਗਾ।ਜਿਸ ਵਿੱਚ ਸ਼ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਮੁੱਖ ਮਹਿਮਾਨ ਹੋਣਗੇ ਅਤੇ ਨਾਟਕਕਾਰ ਜਤਿੰਦਰ ਬਰਾੜ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਨਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …