ਭੀਖੀ, 16 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸ਼੍ਰੀ ਦੁਰਗਾ ਅਸ਼ਟਮੀ ਦਾ ਤਿਉਹਾਰ ਬੜੇ ਹੀ ਜੋਸ਼ ਨਾਲ
ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਸਰਸਵਤੀ ਬੰਦਨਾਂ ਅਤੇ ਪੂਜਾ ਤੋਂ ਬਾਅਦ ਕੰਜ਼ਕ ਪੂਜਨ ਕੀਤਾ ਗਿਆ।ਸਕੂਲ ਦੀ ਪੀ.ਟੀ ਐਸੋਸੀਏਸ਼ਨ ਦੇ ਕੋ-ਕਨਵੀਨਰ ਡਾ. ਧਰਮ ਪਾਲ ਅਤੇ ਮੈਂਬਰ ਮਾਸਟਰ ਸੋਮਨਾਥ ਸ਼ਰਮਾ ਵੀ ਹਾਜਿਰ ਰਹੇ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਇਸ ਤਿਉਹਾਰ ਦ ੇ ਧਾਰਮਿਕ, ਸਮਾਜਿਕ ਅਤੇ ਇਤਿਹਾਸਕ ਮਹੱਤਵ ਬਾਰੇ ਬੱਚਿਆਂ ਨੂੰ ਜਾਣੂ ਕਰਵਾਉਂਦੇ ਹੋਏ ਬੱਚਿਆਂ, ਉਹਨਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਸ਼੍ਰੀ ਦੁਰਗਾ ਅਸ਼ਟਮੀ ਅਤੇ ਸ਼੍ਰੀ ਰਾਮ-ਨੌਮੀ ਦੇ ਤਿਉਹਾਰ ਦੀਆਂ ਹਾਰਦਿਕ ਸੁਭਕਾਮਨਾਵਾਂ ਦਿੱਤੀਆਂ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media