Tuesday, May 21, 2024

ਡੀ.ਏ.ਵੀ ਪਬਲਿਕ ਸਕੂਲ ਨੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਰਾਮ ਨੌਮੀ ਦਾ ਤਿਉਹਾਰ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਰਾਮ ਨੌਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ।ਜਸ਼ਨਾਂ ਦੀ ਸ਼ੁਰੂਆਤ ਇੱਕ ਵਿਸ਼ੇਸ਼ ਸਭਾ ਨਾਲ ਹੋਈ, ਜਿਥੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੀ ਪੂਜਾ ਕੀਤੀ ਗਈ।ਭਗਤੀ ਦੇ ਗੀਤਾਂ, ਕਵਿਤਾਵਾਂ ਅਤੇ ਜੈ ਸ਼੍ਰੀ ਰਾਮ ਦੇ ਜੈਕਾਰਿਆਂ ਨਾਲ ਸਾਰਾ ਮਹੌਲ ਗੂੰਜ ਉਠਿਆ।ਇਹ ਤਿਓਹਾਰ ਵਿਸ਼ਵਾਸ, ਏਕਤਾ, ਦਇਆ ਅਤੇ ਧਾਰਮਿਕਤਾ ਦੀ ਪੁਸ਼ਟੀ ਦਾ ਵੀ ਪ੍ਰਤੀਕ ਹੈ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਇਸ ਸਮਾਰੋਹ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਉਨ੍ਹਾਂ ਨੇ ਉਤਸ਼ਾਹੀ, ਸ਼ਮੂਲੀਅਤ ਅਤੇ ਸਮਰਪਣ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਇਸ ਦਿਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਪ੍ਰਭੂ ਸ਼੍ਰੀ ਰਾਮ ਚੰਦਰ ਜੀ ਦੀ ਇਮਾਨਦਾਰੀ, ਮਰਿਯਾਦਾ, ਨਿਮਰਤਾ, ਬਹਾਦਰੀ, ਦੇਖ-ਭਾਲ, ਮਾਫ਼ੀ ਅਤੇ ਹਮਦਰਦੀ ਦੇ ਮੁੱਲਾਂ ਨੂੰ ਸ਼ਾਮਲ ਕਰਨ ਦੀ ਪ੍ਰੇਰਨਾ ਦਿੱਤੀ ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …