ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ
ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲੇ ਦੇ ਸਾਰੇ ਟਰਾਂਸਜੈਂਡਰ ਵੋਟਰਾਂ ਵਲੋਂ ਹੈਰੀਟੇਜ਼ ਸਟਰੀਟ ਵਿਖੇ ਇੱਕ ਜਾਗਰੂਕਤਾ ਮਾਰਚ ਕੱਢਿਆ ਗਿਆ, ਜਿਸ ਵਿੱਚ ਸ਼ਹਿਰ ਦੇ ਕਈ ਟਰਾਂਸਜੈਂਡਰ ਵੋਟਰਾਂ ਨੇ ਹਿੱਸਾ ਲਿਆ।
ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਅੱਜ ਟਰਾਂਸਜੈਂਡਰ ਵੋਟਰਾਂ ਨੂੰ ਉਹਨਾਂ ਦੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਬਾਰੇ ਜਾਗਰੂਕ ਕੀਤਾ ਗਿਆ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੇ ਇਸ ਪਰਵ ਨੂੰ ਮਨਾਉਣ ਲਈ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ।ਉਹਨਾਂ ਟਰਾਂਸਜੈਂਡਰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਅਤੇ ਹੋਰ ਲੋਕਾਂ ਨੂੰ ਵੀ ਪ੍ਰੇਰਿਤ ਕਰਨ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ।ਇਸ ਜਾਗਰੂਕਤਾ ਮਾਰਚ ਵਿੱਚ ਟਰਾਂਸਜੈਂਡਰ ਮੋਹਣੀ ਮਹੰਤ, ਛਬੋ ਬਾਬਾ, ਪਰੀ, ਕਾਜਲ, ਕਿਰਨ,ਰਾਜ, ਨੰਨੂ, ਦੀਪਾ, ਮੋਨੀਕਾ ਅਤੇ ਰੋਸ਼ਨੀ ਨੇ ਭਾਗ ਲਿਆ।
ਇਸ ਮੌਕੇ ਜਿਲ੍ਹਾ ਸੋਸ਼ਲ ਮੀਡੀਆ ਮੈਂਬਰ ਸਾਜਨ ਕੁਮਾਰ, ਚੈਤਨਿਆ ਸਹਿਗਲ, ਤਰਸੇਮ ਸਿੰਘ ਅਤੇ ਅਮਨਦੀਪ ਸਿੰਘ ਵੀ ਹਾਜ਼ਰ ਸਨ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media