Sunday, November 1, 2026

ਰਾਮ ਨੌਮੀ `ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੰਗਾ ਵਾਲਾ ਡੇਰੇ ‘ਤੇ ਲਵਾਈ ਹਾਜ਼ਰੀ

ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਸ੍ਰੀ ਗੰਗਾ ਵਾਲਾ ਡੇਰਾ ਨਜ਼ਦੀਕ ਬੱਸ ਸਟੈਂਡ ਵਿਖੇ ਸ੍ਰੀ ਰਾਮ ਨੌਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਅੱਜ ਰਾਮ ਕਥਾ ਦੀ ਸੰਪੂਰਨਤਾ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਮੈਨਨ ਪਰਿਵਾਰ ਵਲੋਂ ਸ੍ਰੀਮਤੀ ਕਮਲ ਮੈਨਨ ਮੁੱਖ ਜਜਮਾਨ ਪ੍ਰਦੀਪ ਮੈਨਨ ਚੇਅਰਮੈਨ ਪੀ.ਬੀ.ਐਮ.ਏ ਪੰਜਾਬ, ਸੰਜੀਵ ਮੈਨਨ ਪ੍ਰਧਾਨ ਲਾਇਨਜ਼ ਕਲੱਬ ਰਾਇਲ ਨੂੰ ਮੰਦਰ ਕਮੇਟੀ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸਨਮਾਨਿਤ ਕੀਤਾ ਗਿਆ।ਕੈਬਨਿਟ ਮੰਤਰੀ ਅਰੋੜਾ ਨੇ ਭਗਵਾਨ ਸ਼੍ਰੀ ਰਾਮ ਜੀ ਦਾ ਗੁਣਗਾਨ ਕਰਦੇ ਹੋਏ ਸਮਾਜ ਨੂੰ ਉਨ੍ਹਾਂ ਦੇ ਮਾਰਗ `ਤੇ ਚੱਲਣ ਲਈ ਪ੍ਰੇਰਿਤ ਕੀਤਾ।ਡੀ.ਸੀ ਸੋਮਨਾਥ ਵਰਮਾ, ਡਾ. ਵਿਜੇ ਗਰਗ, ਅਵਤਾਰੀ ਰਾਮੇਸ਼ਵਰ ਲਾਲ ਆਦਿ ਨੇ ਪੂਰਣ ਆਹੂਤੀ ਪਾ ਕੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਸੰਗਤਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …