ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਲੋਂ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ।ਇਹ ਦਿਨ ਸਾਡੀ ਸਭਿਆਚਾਰਕ ਅਤੇ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਮਹੱਤਵ ਬਾਰੇ ਜਾਗਰੂਕਤਾ ਨੂੰ ਸਮਰਪਿਤ ਹੈ।ਸਕੂਲ ਦੇ ਵਿਦਿਆਰਥੀਆਂ ਨੇ ਸਾਡੇ ਅਮੀਰ ਵਿਰਸੇ ਦੀ ਕਦਰ ਕਰਨ ਦੀ ਭਾਵਨਾ ਪੈਦਾ ਕਰਨ ਲਈ ਭਾਸ਼ਣ ਅਤੇ ਕਵਿਤਾਵਾਂ ਸੁਣਾ ਕੇ ਇਸ ਦਿਨ ਦੀ ਮਹੱਤਤਾ ਨੂੰ ਉਜਾਗਰ ਕੀਤਾ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਅਸ਼ੀਰਵਾਦ ਦਿੱਤਾ।ਉਨ੍ਹਾਂ ਨੇ ਸਾਡੇ ਸੱਭਿਆਚਾਰ ਅਤੇ ਵਿਰਸੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਣ `ਤੇ ਜ਼ੋਰ ਦਿੱਤਾ ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਵਿਸ਼ਵ ਵਿਰਾਸਤ ਦਿਵਸ `ਤੇ ਆਓ ਅਸੀਂ ਆਪਣੀ ਸਾਂਝੀ ਵਿਰਾਸਤ ਦੀ ਰਾਖੀ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਈਏ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …