ਅੰਮ੍ਰਿਤਸਰ, 19 ਅਪ੍ਰੈਲ (ਦੀਪ ਦਵਿੰਦਰ ਸਿੰਘ) – ਹਾਲ ਹੀ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਸ਼੍ਰੇਣੀ ਨਤੀਜਿਆਂ ਵਿਚੋਂ ਸਥਾਨਕ ਆਤਮ
ਪਬਲਿਕ ਸਕੂਲ ਇਸਲਾਮਾਬਾਦ ਦੇ ਵਿਦਿਆਰਥੀਆਂ ਵੱਡੀਆਂ ਮੱਲ੍ਹਾਂ ਮਾਰੀਆਂ ਹਨ।
ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ ਅਤੇ ਮੋਹਿਤ ਸਹਿਦੇਵ ਪ੍ਰਿੰ. ਅੰਕਿਤਾ ਸਹਿਦੇਵ ਅਤੇ ਕੋਮਲ ਸਹਿਦੇਵ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ 129 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ ਅਤੇ ਸਾਰੇ ਵਿਦਿਆਰਥੀ ਪਾਸ ਹੋਏ ਹਨ।ਜਿਨ੍ਹਾਂ ਵਿੱਚ ਐਤਕੀਂ ਸਕੂਲ ਦੀ ਵਿਦਿਆਰਥਣ ਪੋਰਵੀ ਟਾਂਗਰੀ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਜਿਲ੍ਹੇ ਵਿਚੋਂ ਚੰਗੀ ਪੁਜ਼ੀਸ਼ਨ ਹਾਸਲ ਕੀਤੀ।
ਉਹਨਾਂ ਦੱਸਿਆ ਕਿ ਸਕੂਲ ਦੇ ਲਗਭਗ 35 ਬੱਚਿਆਂ ਨੇ 94% ਤੋਂ ਉਪਰ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਸਕੂਲ ਅਧਿਆਪਕ ਸੁਭਾਸ਼ ਪਰਿੰਦਾ, ਨਵਦੀਪ ਕੁਮਾਰ, ਤ੍ਰਿਪਤਾ ਮੈਮ, ਸ਼ਮੀ ਮਹਾਜਨ, ਪੂਨਮ ਸ਼ਰਮਾ, ਮੀਨਾਕਸ਼ੀ ਮਿਸ਼ਰਾ, ਅੰਜ਼ੂ ਅਨੰਦ, ਰੂਪਮ, ਜਗਜੀਤ, ਕਮਲਪ੍ਰੀਤ ਕੌਰ, ਕਾਮਨੀ, ਨਾਨਕੀ ਅਤੇ ਮੀਨਾਕਸ਼ੀ ਟਾਂਗਰੀ ਆਦਿ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media