ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਅੰਮ੍ਰਿਤਸਰ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਸ਼ੁਕਰਵਾਰ ਦੀ
ਨਮਾਜ਼ ਮੌਕੇ ਵਧਾਈ ਦੇਣ ਪਹੁੰਚੇ।ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਗੁਰੂ ਘਰ ਮੱਥਾ ਟੇਕ ਕੇ ਕੀਤੀ ਸੀ ਅਤੇ ਇਸੇ ਲੜੀ ਤਹਿਤ ਉਹ ਮਸਜਿਦ ਪੁੱਜੇ ਹਨ।ਮੌਲਾਨਾ ਹਮੀਦ ਹੁਸੈਨ ਨੇ ਗੁਰਜੀਤ ਸਿੰਘ ਔਜਲਾ ਨੂੰ ਸਨਮਾਨਿਤ ਕੀਤਾ।ਇਸ ਮੌਕੇ ਜੁਗਲ ਕਿਸ਼ੋਰ ਸ਼ਰਮਾ, ਅੱਬਾਸ ਰਾਜਾ, ਅਬਦੁਲ ਨੂਰ ਆਦਿ ਹਾਜਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media