ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ।ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਨਾਮ ਜਪਣ, ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਪ੍ਰੋ. ਸੁਖਦੇਵ ਸਿੰਘ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media