Thursday, August 27, 2026

ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਅਸ਼ੀਰਵਾਦ ਲੈਣ ਪਹੁੰਚੇ ਗੁਰਜੀਤ ਔਜਲਾ

ਅੰੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਦੇ ਘਰ ਉਨ੍ਹਾਂ ਦਾ ਆਸ਼ੀਰਵਾਦ ਲੈਣ ਪੁੱਜੇ।ਇਸ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ।ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਓਮ ਪ੍ਰਕਾਸ਼ ਸੋਨੀ ਉਨ੍ਹਾਂ ਲਈ ਬਹੁਤ ਸਤਿਕਾਰਯੋਗ ਹਨ, ਜਿੰਨ੍ਹਾਂ ਦੇ ਨਾਲ ਹੀ ਉਨ੍ਹਾਂ ਨੇ ਰਾਜਨੀਤੀ ਦੀ ਸ਼ੂਰੂਆਤ ਕੀਤੀ ਅਤੇ ਸੋਨੀ ਨੇ ਹਮੇਸ਼ਾਂ ਉਨ੍ਹਾਂ ਦੀ ਪਿੱਠ `ਤੇ ਪਿਆਰ ਭਰਿਆ ਹੱਥ ਰੱਖਿਆ ਹੈ।ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਓਮ ਪ੍ਰਕਾਸ਼ ਸੋਨੀ ਬਹੁਤ ਸੀਨੀਅਰ ਆਗੂ ਹਨ ਅਤੇ ਉਹ ਹਮੇਸ਼ਾਂ ਉਨ੍ਹਾਂ ਲਈ ਮਾਰਗ ਦਰਸ਼ਕ ਰਹੇ ਹਨ ਅਤੇ ਅੱਗੇ ਵੀ ਰਹਿਣਗੇ।
ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਓਮ ਪ੍ਰਕਾਸ਼ ਸੋਨੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਾਂਗਰਸ ਪਾਰਟੀ ਦੇ ਨਾਲ-ਨਾਲ ਅੰਮ੍ਰਿਤਸਰ, ਆਸ-ਪਾਸ ਅਤੇ ਹੋਰ ਜਿਲ੍ਹਿਆਂ ਵਿੱਚ ਵੀ ਚੋਣ ਪ੍ਰਚਾਰ ਕਰਨਗੇ।ਉਹ ਭਾਰਤ ਵਿੱਚ ਗਠਜੋੜ ਦੀ ਸਰਕਾਰ ਬਣਾਉਣ ਲਈ ਪੂਰੇ ਦਿਲ ਨਾਲ ਕੰਮ ਕਰਨਗੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …