Monday, July 8, 2024

ਸਮਾਜ ਨੂੰ ਨਸ਼ਾ ਰਹਿਤ ਕਰਨ ਲਈ ਮਾਪੇ ਅੱਗੇ ਆਉਣ- ਡੀ.ਆਈ.ਜੀ ਭੁੱਲਰ

ਸੰਗਰੂਰ, 20 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਲਾਈਫ ਗਾਰਡ ਨਰਸਿੰਗ ਕਾਲਜ ਦੇ ਸਾਲਾਨਾ ਸਮਾਰੋਹ ਨੂੰ ਸੰਬੋਧਨ ਕਰਦਿਆਂ ਪਟਿਆਲਾ ਰੇਂਜ ਦੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਹੈ ਕਿ ਅੱਜ ਸਮਾਜ ਵਿੱਚ ਕਈ ਤਰ੍ਹਾਂ ਦੇ ਜ਼ੁਰਮ ਵਧ ਰਹੇ ਹਨ।ਨੌਜਵਾਨਾਂ ਵਿੱਚ ਨਸ਼ਿਆਂ ਦਾ ਪ੍ਰਚਲਨ ਚਿੰਤਾ ਦਾ ਵਿਸ਼ਾ ਬਣ ਚੁੱਕਿਆ ਹੈ।ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਉਤੇ ਨਜ਼ਰ ਰੱਖਣ ਕਿ ਉਨ੍ਹਾਂ ਦੀ ਸੁਸਾਇਟੀ ਕਿਸ ਤਰ੍ਹਾਂ ਦੀ ਹੈ, ਉਹ ਸਿੱਖਿਆ ਹਾਸਲ ਕਰਨ ਲਈ ਸੱਚਮੁਚ ਸਕੂਲ ਜਾਂ ਕਾਲਜ ਜਾਂਦੇ ਹਨ।ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨਾ ਕੇਵਲ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ, ਸਗੋਂ ਪੰਜਾਬ ਦੀ ਆਰਥਿਕਤਾ ਦਾ ਨੁਕਸਾਨ ਹੋ ਰਿਹਾ ਹੈ।ਘਰ ਤਬਾਹ ਹੋ ਰਹੇ ਹਨ, ਰਿਸ਼ਤੇ ਵਿਗੜ ਰਹੇ ਹਨ।ਇਸ ਲਈ ਨਸ਼ਿਆਂ ਨੂੰ ਠੱਲ ਪਾਉਣ ਲਈ ਮਾਪਿਆਂ ਨੂੰ ਵੀ ਅੱਗੇ ਆਉਣਾ ਪਵੇਗਾ।ਇਸ ਤੋਂ ਪਹਿਲਾਂ ਕਾਲਜ ਪਹੁੰਚਣ ‘ਤੇ ਕਾਲਜ ਦੇ ਐਮ.ਡੀ ਡਾ. ਸੁਖਵਿੰਦਰ ਸਿੰਘ ਨੇ ਭੁੱਲਰ ਦਾ ਧੰਨਵਾਦ ਕੀਤਾ।
ਸ਼ਹਿਰ ਦੀ ਨਾਮਵਰ ਸਖਸ਼ੀਅਤ ਅਤੇ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਪ੍ਰਧਾਨ ਸੁਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਵਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਭੁੱਲਰ ਨੂੰ ਸੰਗਰੂਰ ਦੇ ਨੌਜਵਾਨ ਸਾਹਿਤਕਾਰ ਜੀਤ ਹਰਜੀਤ ਨੂੰ ਉਨ੍ਹਾਂ ਦੇ ਜਨਮ ਦਿਨ ਲਈ ਸਨਮਾਨਿਤ ਕੀਤਾ।ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਕੌਮੀ ਪ੍ਰਧਾਨ ਪ੍ਰਿੰਸੀਪਲ ਬਲਵੀਰ ਕੌਰ ਰਾਏਕੋਟੀ, ਰਾਜਦੀਪ ਕੌਰ ਬਰਾੜ ਪ੍ਰਧਾਨ ਧੀ ਪੰਜਾਬਣ ਮੰਚ, ਰਮਨੀਤ ਕੌਰ ਚਾਨੀ, ਹਰਜਿੰਦਰ ਕੌਰ ਢੀਂਡਸਾ, ਅਮਿਤਾ ਸ਼ਰਮਾ, ਹਰਸੁੱਖਚੇਨ ਸਿੰਘ ਐਡਵੋਕੇਟ, ਸਰਬਜੀਤ ਸਿੰਘ ਰੇਖੀ, ਸੁਖਮਿੰਦਰ ਸਿੰਘ ਭੱਠਲ ਪ੍ਰਧਾਨ ਲਾਇਨਜ਼ ਕਲੱਬ ਗ੍ਰੇਟਰਜ ਸੰਗਰੂਰ ਸਮਾਜ ਸੇਵੀ ਰਾਜ ਕੁਮਾਰ ਅਰੋੜਾ ਅਤੇ ਹੋਰਨਾਂ ਸਖਸ਼ੀਅਤਾਂ ਨੂੰ ਭੁੱਲਰ ਨੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ।ਸੱਭਿਆਚਾਰਕ ਪ੍ਰੋਗਰਾਮ ਦਾ ਮੰਚ ਸੰਚਾਲਨ ਮੈਡਮ ਹਰਪ੍ਰੀਤ ਕੌਰ, ਮੈਡਮ ਸ਼ੁਭਮ ਅਤੇ ਮੈਡਮ ਮਨਵੀਰ ਸ਼ਰਮਾ ਵਲੋਂ ਕੀਤਾ ਗਿਆ।ਕਾਲਜ ਪ੍ਰਿੰਸੀਪਲ ਪਰਮਿੰਦਰ ਕੌਰ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।ਜਤਵਿੰਦਰ ਸਿੰਘ ਗਰੇਵਾਲ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ।ਸਮਾਗਮ ਦੌਰਾਨ ਜੀ.ਐਨ.ਐਮ ਵਿਚੋਂ ਹਰਪ੍ਰੀਤ ਕੌਰ ਨੂੰ ਮਿਸ ਫਰੈਸ਼ਰ, ਬੀ.ਐਸ.ਸੀ ਪਹਿਲਾਂ ਸਾਲ ਵਿਚੋਂ ਗੁਰਵਿੰਦਰ ਸਿੰਘ ਨੂੰ ਮਿਸਟਰ ਪ੍ਰੈਸ਼ਰ, ਜਸ਼ਨਜੋਤ ਕੌਰ ਨੂੰ ਮਿਸ ਫੇਅਰਵੈਲ ਚੁਣਿਆ ਗਿਆ।
ਇਸ ਮੌਕੇ ਪ੍ਰਿੰਸੀਪਲ ਸਤਿੰਦਰ ਕੌਰ, ਪ੍ਰਿੰਸੀਪਲ ਮਨਿੰਦਰਪਾਲ ਸਿੰਘ, ਪ੍ਰਿੰਸੀਪਲ ਡਾ. ਭਾਵਨਾ ਬਾਂਸਲ, ਪ੍ਰਿੰਸੀਪਲ ਰਮਨੀਤ ਕੌਰ, ਕੋਆਰਡੀਨੇਟਰ ਹਰਿੰਦਰ ਸਿੰਘ, ਹਰਮਿੰਦਰ ਕੌਰ, ਅਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਸਿੰਘ, ਪੁਸ਼ਪਿੰਦਰ ਸਿੰਘ, ਜਤਿੰਦਰ ਸਿੰਘ, ਹਰਦੀਪ ਸਿੰਘ, ਸਤਨਾਮ ਸਿੰਘ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।

 

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …