Tuesday, August 25, 2026

ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ 10ਵੀਂ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪੰਥਪ੍ਰੀਤ ਕੌਰ ਨੇ 94 ਫੀਸਦੀ ਅੰਕਾਂ ਨਾਲ ਪਹਿਲਾ, ਅਕਵਿੰਦਰ ਕੌਰ ਨੇ 92 ਫੀਸਦੀ ਨਾਲ ਦੂਜਾ ਅਤੇ ਰਿਤੂ ਰਾਜ ਕੁਮਾਰੀ ਨੇ 91.30 ਫੀਸਦੀ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਵਿਦਿਆਰਥਣਾਂ ਦੀ ਪ੍ਰਾਪਤੀ ਨੂੰ ਸਕੂਲ ਅਧਿਆਪਕਾਂ ਵਲੋਂ ਕਰਵਾਈ ਗਈ ਅਣਥੱਕ ਮਿਹਨਤ ਤੇ ਲਗਨ ਦਾ ਫਲ ਦੱਸਿਆ।

Check Also

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਡੀ.ਸੀ ਅੰਮ੍ਰਿਤਸਰ ਨਾਲ ਮੀਟਿੰਗ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਪੰਜਾਬ ਮੁਲਾਜ਼ਮ ਤੇ …