ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ‘ਸਾਹਿਤਕ ਗੋਸ਼ਟੀ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਸ਼ਹੀਦੀ ਪਰਵਾਨਿਆਂ ਦੀ ਸ਼ਹਾਦਤ ਸਬੰਧੀ ਚਾਨਣਾ ਪਾਇਆ ਗਿਆ।ਕਾਲਜ ਦੇ ਵੱਖ-ਵੱਖ ਵਿਦਿਆਰਥੀਆਂ ਵਲੋਂ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੀ ਸ਼ਹਾਦਤ ਨਾਲ ਸਬੰਧਿਤ ਵਿਚਾਰਾਂ ਨੂੰ ਕਵਿਤਾ, ਡਰਾਮਾ ਅਤੇ ਭਾਸ਼ਣ ਦੇ ਰੂਪ ’ਚ ਪੇਸ਼ ਕੀਤਾ ਗਿਆ।ਪੰਜਾਬੀ ਵਿਭਾਗ ਮੁਖੀ ਪ੍ਰੋ: ਰਵਿੰਦਰ ਕੌਰ ਵਲੋਂ ਜਿਥੇ ਵਿਦਿਆਰਥੀਆਂ ਨੂੰ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਗਿਆ, ਉਥੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਯੋਧਿਆਂ ਦਾ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਦੀ ਪ੍ਰੇਰਨਾ ਦਿੱਤੀ।ਪ੍ਰੋਗਰਾਮ ਦੇ ਅਖ਼ੀਰ ’ਚ ਭਾਗੀਦਾਰੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …