Tuesday, August 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਸਕੂਲ ਜੀ.ਟੀ ਰੋਡ ਵਿਖੇ ਧਰਤੀ ਦਿਵਸ ਮਨਾਇਆ

ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ `ਧਰਤੀ ਦਿਵਸ` ਮਨਾਇਆ ਗਿਆ, ਜਿਸ ਵਿੱਚ ਸੱਤਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੈਲੀ ਕੱਢੀ, ਜਿਸ ਵਿੱਚ ਧਰਤੀ ਅਤੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਦੇ ਨਾਅਰੇ ਲਾਏ।ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਾਏ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਨਾਲ ਸੰਬੰਧਤ ਸੁੰਦਰ ਪੋਸਟਰ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਸਕੂਲ ਦੇ ਪਿ੍ਰੰਸੀਪਲ ਮਨਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਧਰਤੀ ਅਤੇ ਵਾਤਾਵਰਨ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ। ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਫਾਲਤੂ ਸਮਾਨ ਤੋਂ ਦੁਬਾਰਾ ਚੀਜ਼ਾਂ ਬਣਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਜਾਣਕਾਰੀ ਦਿੰਦੇ ਹੋਏ ਭਵਿੱਖ ਵਿੱਚ ਅਜਿਹੇ ਕਾਰਜ਼ ਕਰਨ ਲਈ ਉਤਸ਼ਾਹਿਤ ਕੀਤਾ।

Check Also

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਡੀ.ਸੀ ਅੰਮ੍ਰਿਤਸਰ ਨਾਲ ਮੀਟਿੰਗ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਪੰਜਾਬ ਮੁਲਾਜ਼ਮ ਤੇ …