ਭੀਖੀ, 22 ਅਪ੍ਰੈਲ (ਕਮਲ ਜਿੰਦਲ) – ਲੋਕ ਸਭਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੁਆਰਾ ਭੀਖੀ ਦੇ ਵੱਖ-ਵੱਖ ਵਾਰਡਾਂ ਵਿੱਚ ਲੋਕਾਂ ਨਾਲ ਵੋਟਾਂ ਸਬੰਧੀ ਵਿਚਾਰ ਵਟਾਂਦਰਾ ਅਤੇ ਲੋਕ ਮਿਲਣੀ ਕੀਤੀ ਜਾਵੇਗੀ।ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਸ਼ੇਰ ਸਿੰਘ ਰੂਬਲ ਨੇ ਕਿਹਾ ਕਿ ਬੀਬਾ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਭੀਖੀ ਦੇ ਵਾਰਡ ਨੰਬਰ 10, ਵਾਰਡ ਨੰਬਰ 12, ਵਾਰਡ ਨੰਬਰ 4 ਅਤੇ 5 ਵਿੱਚ ਲੋਕਾਂ ਨਾਲ ਵਿਚਾਰ ਚਰਚਾ ਕਰਕੇ ਉਨਾਂ ਦੀਆਂ ਮੁਸ਼ਕਲਾਂ ਸੁਨਣਗੇ।ਉਹਨਾਂ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਵਿਚੋਂ 13 ਦੀਆਂ 13 ਸੀਟਾਂ ਜਿੱਤ ਕੇ ਇਤਿਹਾਸ ਰਚੇਗਾ ਅਤੇ ਲੋਕਾਂ ਦੀ ਆਵਾਜ਼ ਨੂੰ ਪਾਰਲੀਮੈਂਟ ਵਿੱਚ ਬੁਲੰਦ ਕਰੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …