ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ: ਜਤਿੰਦਰ ਸਿੰਘ ਗਿੱਲ ਤਰੱਕੀ ਹੋਣ ਉਪਰੰਤ ਜਾਇੰਟ ਡਾਇਰੈਕਟਰ ਖੇਤੀਬਾੜੀ ਮੁਹਾਲੀ ਵਿਖੇ ਨਿਯੁੱਕਤ ਹੋ ਗਏ ਹਨ।ਦੱਸਣਯੋਗ ਹੈ ਕਿ ਡਾ: ਗਿੱਲ ਜੁਲਾਈ 2022 ਤੋਂ ਹੁਣ ਤੱਕ ਅੰਮ੍ਰਿਤਸਰ ਵਿਖੇ ਮੁੱਖ ਖੇਤੀਬਾੜੀ ਅਫਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਆਪਣੇ ਇਸ ਅਰਸੇ ਦੌਰਾਨ ਉਨ੍ਹਾਂ ਨੇ ਸ਼ੁਰੂ ਤੋਂ ਹੀ ਕਿਸਾਨਾਂ ਦੀ ਭਲਾਈ ਲਈ ਕਈ ਕੰਮ ਕੀਤੇ ਅਤੇ ਕਿਸਾਨਾਂ ਨੂੰ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਸਮੇਂ ਸਮੇਂ ਸਿਰ ਲਾਭ ਪੁੱਜਦਾ ਕੀਤਾ।ਖੇਤੀਬਾੜੀ ਅਧਿਕਾਰੀਆਂ ਵਲੋਂ ਡਾ: ਗਿੱਲ ਨੂੰ ਬੁੱਕੇ ਦੇ ਕੇ ਸ਼ੁਭਕਾਮਨਾਵਾਂ ਦਿੱਤੀਆਂ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …