ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਹੈਲਪਲਾਈਨ ਨੰਬਰ 99143-28300 ਜਾਰੀ ਕੀਤਾ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੱਛਲੇ ਲੰਬੇ ਸਮੇਂ ਤੋਂ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ, ਪ੍ਰਬੰਧਕਾਂ, ਟਰਾਂਸਪੋਰਟਰਾਂ ਤੇ ਹੋਰ ਨੁਮਾਇੰਦਿਆਂ ਨਾਲ ਸਮੇਂ ਸਮੇਂ ਤੇ ਮੀਟਿੰਗਾਂ ਕਰਕੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਹੁਣ ਪ੍ਰਸ਼ਾਸ਼ਨ ਵਲੋਂ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਉਤੇ ਕੋਈ ਵੀ ਨਾਗਰਿਕ ਫੋਨ ਕਰਕੇ ਸਕੂਲੀ ਵਾਹਨਾਂ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ।ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਾਹਨਾਂ ਰਾਹੀਂ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣਾ ਸਕੂਲ ਮੁਖੀਆਂ ਦੀ ਜਿੰਮੇਵਾਰੀ ਹੈ ਅਤੇ ਜੇਕਰ ਭਵਿੱਖ ਵਿੱਚ ਕੋਈ ਵੀ ਸਕੂਲ ਪ੍ਰਬੰਧਕ ਸੇਫ ਸਕੂਲ ਵਾਹਨ ਪਾਲਿਸੀ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਲਈ ਜਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …