ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ
(ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ।ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ `ਮਸਟ ਵੋਟ 1 ਜੂਨ` ਅਧਾਰਿਤ ਥੀਮ ‘ਤੇ ਬਣਾਈ ਗਈ, ਜਿਸ ਦਾ ਮੁੱਖ ਮੰਤਵ ਆਮ ਜਨਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਮੈਡਮ ਮੋਨੀਕਾ ਨੇ ਕਿਹਾ ਕਿ ਭਾਰਤ ਇੱਕ ਲੋਕਤਾਂਤ੍ਰਿਕ ਦੇਸ਼ ਹੈ ਅਤੇ ਚੋਣਾਂ ਇਸ ਦਾ ਅਹਿਮ ਹਿੱਸਾ ਹਨ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ `ਅਬ ਕੀ ਬਾਰ ਸੱਤਰ ਪਾਰ` ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਸਹਾਇਕ ਨੋਡਲ ਅਫ਼ਸਰ ਪ੍ਰਦੀਪ ਕਾਲੀਆ ਨੇ ਆਖਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪ ਤਿਆਰ ਕੀਤੀਆਂ ਗਈਆਂ ਹਨ।ਵੋਟਰ ਹੈਲਪਲਾਈਨ ਐਪ ਉਹ ਐਪ ਹੈ, ਜਿਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਕੋਈ ਵੀ ਜਾਣਕਾਰੀ ਜਿਵੇਂ ਵੋਟਰ ਕਾਰਡ ਨੰਬਰ, ਬੂਥ ਨੰਬਰ, ਬੀ.ਐਲ.ਓ.ਦਾ ਨਾਮ ਅਤੇ ਫ਼ੋਨ ਨੰਬਰ ਜਿਹੀ ਕੋਈ ਵੀ ਜਾਣਕਾਰੀ ਲੈ ਸਕਦਾ ਹੈ, ਨਾਲ ਹੀ ਨਵੀਂ ਵੋਟ ਵੀ ਅਪਲਾਈ ਕੀਤੀ ਜਾ ਸਕਦੀ ਹੈ ਜਾਂ ਵੋਟਰ ਕਾਰਡ ਵਿੱਚ ਕੋਈ ਵੀ ਸੋਧ ਆਨਲਾਈਨ ਫ਼ਾਰਮ ਭਰ ਕੇ ਕਰਵਾਈ ਜਾ ਸਕਦੀ ਹੈ।
ਇਸ ਮੌਕੇ ਮਨਜੀਤ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਹਰਜੀਤ ਕੌਰ, ਕਮਲ ਕੁਮਾਰ, ਸੁਖਦੇਵ ਸਿੰਘ, ਹਰਮਨ ਬੱਗਾ ਅਤੇ ਬਬੀਤਾ ਧਵਨ ਵੀ ਹਾਜ਼ਰ ਸਨ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media