ਅੰਮ੍ਰਿਤਸਰ, 26 ਅਪਰੈਲ (ਸੁਖਬੀਰ ਸਿੰਘ) – ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਪ੍ਰਧਾਨ ਵਜੋਂ ਜਾਣੇ ਜਾਂਦੇ ਸੁਰਜੀਤ ਸਿੰਘ ਮਿਨਹਾਸ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਅਕਾਲ
ਚਲਾਣੇ ‘ਤੇ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਮਿਨਹਾਸ ਨੇ ਲੰਮਾ ਸਮਾਂ ਵਿਧਾਨ ਸਭਾ ਦੇ ਸਪੀਕਰ ਅਤੇ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਜਲੰਧਰ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ।ਉਨ੍ਹਾਂ ਦੇ ਜਾਣ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਮਿਨਹਾਸ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media