Friday, November 22, 2024

ਪੀ.ਏ.ਯੂ- ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਰਾਲ ਆਰਟ ਤਕਨੀਕ ਬਾਰੇ ਪੇਂਡੂ ਸੁਆਣੀਆਂ ਲਈ ਸਿਖਲਾਈ ਕੋਰਸ

ਸੰਗਰੂਰ, 26 ਅਪ੍ਰੈਲ (ਜਗਸੀਰ ਲੋਂਗੋਵਾਲ) – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ ਜ਼ੋਨ 1 ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵਲੋਂ 25 ਅਤੇ 26 ਅਪ੍ਰੈਲ ਨੂੰ `ਰਾਲ ਆਰਟ ਤਕਨੀਕ` `ਤੇ ਦੋ-ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ।ਇਹ ਪ੍ਰੋਗਰਾਮ ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ ਸੰਗਰੂਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।ਜਿਸ ਵਿੱਚ 25 ਦੇ ਕਰੀਬ ਪੇਂਡੂ ਸੁਆਣੀਆਂ ਅਤੇ ਭੈਣਾਂ ਨੇ ਹਿੱਸਾ ਲਿਆ।ਸਿਖਿਆਰਥੀਆਂ ਦਾ ਸੁਆਗਤ ਕਰਦਿਆਂ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਰਾਲ ਆਰਟ ਵਰਗੀਆਂ ਕਲਾਵਾਂ ਆਮਦਨ ਦੇ ਸਰੋਤ ਤੋਂ ਇਲਾਵਾ ਔਰਤਾਂ ਦੇ ਸਸ਼ਕਤੀਕਰਨ ਦੇ ਸਾਧਨ ਵਜੋਂ ਵੀ ਕੰਮ ਕਰਦੇ ਹਨ।ਉਨ੍ਹਾਂ ਨੇ ਪੇਂਡੂ ਔਰਤਾਂ ਅਤੇ ਕਿਸਾਨਾਂ ਦੀ ਭਲਾਈ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਚੱਲ ਰਹੇ ਵੱਖ-ਵੱਖ ਹੋਰ ਸਿਖਲਾਈ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਦਾ ਵੇਰਵਾ ਵੀ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਵੱਧ-ਚੜ੍ਹ ਕੇ ਸਿਖਲਾਈ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਡਾ. ਵਿਤਸਤਾ ਧਵਨ, ਸਹਾਇਕ ਪ੍ਰੋਫੈਸਰ (ਹੋਮ ਸਾਇੰਸ) ਅਤੇ ਸਿਖਲਾਈ ਪ੍ਰੋਗਰਾਮ ਦੇ ਕੋਆਰਡੀਨੇਟਰ ਨੇ ਰਾਲ ਕਲਾ ਦੀਆਂ ਤਕਨੀਕਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਜਿਸ ਵਿੱਚ ਰਾਲ ਦੀ ਸਤਹਿ ਨੂੰ ਪਾਉਣਾ, ਲੇਅਰਿੰਗ ਕਰਨਾ ਅਤੇ ਸੁੱਕੇ ਫੁੱਲਾਂ ਨੂੰ ਰਾਲ ਵਿੱਚ ਸਥਾਪਤ ਕਰਨਾ ਸ਼ਾਮਲ ਹੈ।ਉਨ੍ਹਾਂ ਨੇ ਰਾਲ ਤਕਨੀਕ ਨਾਲ ਕੰਮ ਕਰਦੇ ਸਮੇਂ ਵਰਤੀਆਂ ਜਾਣ ਵਾਲੀਆਂ ਸੁਰੱਖਿਆ ਸਾਵਧਾਨੀਆਂ ਬਾਰੇ ਵੀ ਚਾਨਣਾ ਪਾਇਆ।

 

 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …