Friday, November 22, 2024

ਸ਼ਹਿਰ ਵਾਸੀਆਂ ਨੂੰ ਮਿਲੇਗੀ ਸੀਵਰੇਜ ਓਵਰਫਲੋ ਤੋਂ ਜਲਦ ਰਾਹਤ – ਡਾ. ਵਿਜੈ ਸਿੰਗਲਾ

ਭੀਖੀ, 27 ਅਪ੍ਰੈਲ (ਕਮਲ ਜ਼ਿੰਦਲ) – ਕਾਫੀ ਲੰਮੇ ਸਮੇਂ ਤੋਂ ਸੀਵਰੇਜ਼ ਦੇ ਪਾਣੀ ਨਾਲ ਜੂਝ ਰਹੇ ਮਾਨਸਾ ਸ਼ਹਿਰ ਦੇ ਵਾਸੀਆਂ ਨੂੰ ਸੀਵਰੇਜ਼ ਪਾਣੀ ਦੇ ਓਵਰਫਲੋ ਤੋਂ ਰਾਹਤ ਮਿਲਣ ਦੀ ਆਸ ਬੱਝੀ ਹੈ।ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਮੀਡੀਆ ਨੂੰ ਦੱਸਿਆ ਹੈ ਕਿ ਇਸ ਸਬੰਧੀ ਕਮੇਟੀ ਦਫ਼ਤਰ ਦੀ ਮੀਟਿੰਗ ਤੋਂ ਬਾਅਦ ਮਿਲੇ ਦਿਸ਼ਾ ਨਿਰਦੇਸ਼ਾਂ ‘ਤੇ ਸਬੰਧਿਤ ਉਚ ਅਧਿਕਾਰੀਆਂ ਵਲੋਂ ਸਲਾਹ ਮਸ਼ਵਰਾ ਕਰਨ ਕਰ ਕੇ ਸੀਵਰੇਜ਼ ਦੇ ਪਾਣੀ ਨੂੰ ਸਟੋਰ ਕਰਨ ਲਈ ਸਰਕਾਰੀ ਜਗ੍ਹਾ ਮਿਲ ਗਈ ਹੈ ਅਤੇ ਜੇ.ਸੀ.ਬੀ ਮਸ਼ੀਨਾਂ ਲਗਾ ਕੇ ਪੁੱਟਾਈ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।ਉਮੀਦ ਹੈ ਕਿ ਅਗਲੇ ਕੁੱਝ ਦਿਨਾਂ ਤੱਕ ਇਥੇ ਡਿਸਪੋਜ਼ਲ ਦਾ ਕੰਮ ਸ਼ੁਰੂ ਹੋ ਜਾਵੇਗਾ।ਡਾ. ਵਿਜੈ ਸਿੰਗਲਾ ਨੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਆਉਣ ਵਾਲੇ ਕੁੱਝ ਹੀ ਦਿਨਾਂ ਵਿੱਚ ਹੀ ਸ਼ਹਿਰ ਵਾਸੀਆਂ ਨੂੰ ਇਸ ਦਾ ਨਤੀਜਾ ਦਿਖਣਾ ਸ਼ੁਰੂ ਹੋ ਜਾਵੇਗਾ ਅਤੇ ਸੀਵਰੇਜ਼ ਦੇ ਪਾਣੀ ਨੂੰ ਉਸ ਜਗ੍ਹਾ ਸਟੋਰ ਕਰਕੇ ਸ਼ਹਿਰ ਵਾਸੀਆਂ ਨੂੰ ਆ ਰਹੀ ਸਮੱਸਿਆ ਤੋਂ ਜਲਦ ਨਿਜ਼ਾਤ ਦਿਵਾਈ ਜਾਵੇਗੀ ਅਤੇ ਸੀਵਰੇਜ਼ ਦਾ ਪਾਣੀ ਓਵਰਫਲੋ ਨਹੀਂ ਹੋਵੇਗਾ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …