Friday, November 22, 2024

ਆਈਲੈਟਸ ਸੈਂਟਰਾਂ ‘ਚ ਵੋਟਰ ਜਾਗਰੂਕਤਾ ਅਭਿਆਨ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜੰਡਿਆਲਾ ਹਲਕੇ ਵਿੱਚ ਪੈਂਦੇ ਕਈ ਆਈਲੈਟਸ ਸੈਂਟਰਾਂ ‘ਚ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।
ਜੰਡਿਆਲਾ ਵਿਧਾਨ ਸਭਾ ਹਲਕੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਇੰਦੂ ਮੰਗੋਤਰਾ ਨੇ ਕਿਹਾ ਕਿ ਇਹਨਾਂ ਸੈਮੀਨਾਰਾਂ ਦਾ ਮੁੱਖ ਟੀਚਾ ਨੌਜਵਾਨ ਵੋਟਰਾਂ ਨੂੰ ਵੋਟਾਂ ਵਿੱਚ ਭਾਗ ਲੈਣ ਕਈ ਪ੍ਰੇਰਿਤ ਕਰਨਾ ਹੈ।ਹੁਣ ਤੱਕ ਜੰਡਿਆਲਾ ਹਲਕੇ ਦੇ 8 ਆਈਲੈਟਸ ਸੈਂਟਰਾਂ ਵਿੱਚ ਅਜਿਹੇ ਵੋਟਰ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਆਈਲੈਟਸ ਸੈਂਟਰਾਂ ਨੂੰ ਕਵਰ ਕੀਤਾ ਜਾਵੇਗਾ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ 2024 ਵਾਲੇ ਦਿਨ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ।ਮੁੱਖ ਬੁਲਾਰੇ ਅਤੇ ਅਧਿਆਪਕ ਮੁਨੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਹਨਾਂ ਵਲੋਂ ਨੌਜਵਾਨਾਂ ਨੂੰ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਮੋਬਾਈਲ ਐਪਲੀਕੇਸ਼ਨਾਂ ਜਿਵੇਂ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਕੇ.ਵਾਈ.ਸੀ ਐਪ ਅਤੇ ਸੀ ਵਿਜਿਲ ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।ਇਸ ਮੌਕੇ ਜ਼ਿਲ੍ਹਾ ਪੱਧਰੀ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ, ਆਸ਼ੂ ਧਵਨ, ਪੰਕਜ ਕੁਮਾਰ ਅਤੇ ਸੰਦੀਪ ਸਿਆਲ ਵੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …