ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਲਾਅ ਵਲੋਂ ਅੱਜ ਕਰਵਾਈ ਗਈ ਪਹਿਲੀ ਕਨਵੋਕੇਸ਼ਨ ਵਿੱਚ ਕੈਬਨਿਟ ਮੰਤਰੀ
ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਆਪਣੀ ਲਾਅ ਦੀ ਡਿਗਰੀ ਪ੍ਰਾਪਤ ਕੀਤੀ ਹੈ।ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ੍ਰ. ਜਸਗੁਰਪ੍ਰੀਤ ਸਿੰਘ ਪੁਰੀ ਪਾਸੋਂ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਾਲ 2018-2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਪਹਿਲੇ ਦਰਜ਼ੇ ਵਿੱਚ ਪਾਸ ਕੀਤੀ ਐਲ.ਐਲ.ਬੀ ਦੀ ਡਿਗਰੀ ਪ੍ਰਾਪਤ ਕੀਤੀ।ਮੰਤਰੀ ਈ.ਟੀ.ਓ ਨੇ ਕਿਹਾ ਉਹਨਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣੇ।ਉਨਾਂ ਨੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦਾ ਵੀ ਧੰਨਵਾਦ ਕੀਤਾ ਅਤੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਜਿਕਰਯੌਗ ਹੈ ਕਿ ਜਸਟਿਸ ਸ੍ਰ. ਜਸਗੁਰਪ੍ਰੀਤ ਸਿੰਘ ਪੁਰੀ ਨੇ ਕੁੱਲ 351 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media