Tuesday, November 24, 2026

ਪੱਤਰਕਾਰ ਰਾਜ ਕੁਮਾਰ ਖੁਰਮੀ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ

ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਭਵਾਨੀਗੜ੍ਹ ਤੋਂ ਸੀਨੀਅਰ ਪੱਤਰਕਾਰ ਰਾਜ ਕੁਮਾਰ ਖੁਰਮੀ ਦੇ ਮਾਤਾ ਮਨਜੀਤ ਕੌਰ (65) ਦੇ ਬੀਤੀ ਰਾਤ ਅਚਾਨਕ ਹੋਏ ਦੇਹਾਂਤ ਕਾਰਨ ਪੂਰਾ ਖੁਰਮੀ ਪਰਿਵਾਰ ਗਹਿਰੇ ਸਦਮੇ ਵਿੱਚ ਹੈ।ਪਰਿਵਾਰ ਦਾ ਕਹਿਣਾ ਹੈ ਕਿ ਰਾਤ ਕਰੀਬ 8.00 ਵਜੇ ਮਾਤਾ ਖਾਣਾ ਖਾ ਕੇ ਰਸੋਈ ਵਿੱਚ ਕੁੱਝ ਕੰਮ ਕਰਦੇ ਸਮੇਂ ਅਚਾਨਕ ਹੇਠਾਂ ਡਿੱਗ ਗਏ ਤਾਂ ਪਰਿਵਾਰ ਵਾਲੇ ਉਨ੍ਹਾਂ ਨੂੰ ਨੇੜਲੇ ਸਿਵਲ ਹਸਪਤਾਲ ਲੈ ਕੇ ਗਏ, ਉਥੇ ਡਾਕਟਰਾਂ ਨੇ ਮਾਤਾ ਜੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਮਾਤਾ ਮਨਜੀਤ ਕੌਰ ਦੇ ਬੇਵਕਤੀ ਦੇਹਾਂਤ ‘ਤੇ ਪ੍ਰੈਸ ਕਲੱਬ (ਰਜਿ:) ਲੌਂਗਵਾਲ ਦੇ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਸ਼ੇਰ ਸਿੰਘ ਖੰਨਾ, ਮੀਤ ਪ੍ਰਧਾਨ ਜ਼ੁੰਮਾ ਸਿੰਘ ਲੌਂਗੋਵਾਲ, ਗੁਰਪ੍ਰੀਤ ਸਿੰਘ ਖਾਲਸਾ, ਸੀਨੀਅਰ ਪੱਤਰਕਾਰ ਹਰਜਿੰਦਰ ਸਿੰਘ ਦੁੱਗਾਂ ਪੱਤਰਕਾਰ ਮੱਖਣ ਸਿੰਘ ਸ਼ਾਹਪੁਰ, ਚਮਕੌਰ ਸਿੰਘ ਸ਼ਾਹਪੁਰ, ਪੱਤਰਕਾਰ ਸੁਖਵਿੰਦਰ ਸਿੰਘ ਅਟਵਾਲ, ਹਰੀਸ਼ ਅਬਰੋਲ ਅਮਰਗੜ੍ਹ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …