ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਉਮੀਦਵਾਰ ਈਮਾਨ ਸਿੰਘ ਮਾਨ ਨੇ
ਬੀਤੀ ਰਾਤ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਲਾਨਾ ਕੀਰਤਨ ਦਰਬਾਰ ਵਿੱਚ ਹਾਜ਼ਰੀ ਭਰੀ ਅਤੇ ਸੰਗਤਾਂ ਦੇ ਨਾਲ ਬੈਠ ਕੇ ਕੀਰਤਨ ਸਰਵਣ ਕੀਤਾ।ਇਸ ਉਪਰੰਤ ਈਮਾਨ ਸਿੰਘ ਮਾਨ ਪਾਰਟੀ ਦੇ ਵਾਰਡ ਨੰਬਰ 43 ਤੋਂ ਇੰਚਾਰਜ ਹਰਸਿਮਰਨਜੀਤ ਸਿੰਘ ਅਤੇ ਪੁਰਾਣੇ ਪਾਰਟੀ ਵਰਕਰ ਬਲਵਿੰਦਰ ਸਿੰਘ ਕਾਲਾ ਦੇ ਗ੍ਰਹਿ ਵੀ ਗਏ, ਉਥੇ ਪਾਰਟੀ ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਈਮਾਨ ਸਿੰਘ ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹੱਕ ਵਿੱਚ ਵੋਟ ਪਾਉਣਗੇ।
ਇਸ ਸਮੇਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਰਾਜਵਿੰਦਰ ਸਿੰਘ ਹਲਕਾ ਇੰਚਾਰਜ ਦੱਖਣੀ ਅੰਮ੍ਰਿਤਸਰ, ਸ਼ਮਸ਼ੇਰ ਸਿੰਘ ਪੱਧਰੀ ਜਿਲ੍ਹਾ ਪ੍ਰੈਸ ਸਕੱਤਰ, ਰਵੀਸ਼ੇਰ ਸਿੰਘ, ਸਿਮਰਨਜੀਤ ਸਿੰਘ, ਸੁਖਦੇਵ ਸਿੰਘ ਚੱਕੀ ਵਾਲੇ, ਅਨਮੋਲਦੀਪ ਸਿੰਘ, ਜਸਪ੍ਰੀਤ ਸਿੰਘ ਜੋਨੀ, ਇੰਦਰਜੀਤ ਸਿੰਘ ਮਠਾਰੂ ਅਤੇ ਦਿਲਪ੍ਰੀਤ ਸਿੰਘ ਖਾਲਸਾ ਹਾਜਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media