Sunday, June 21, 2026

ਐਡਵੋਕੇਟ ਧਾਮੀ ਨੇ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ।ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …