ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸ਼ੁਰੂ ਕੀਤੀ ਗਈ  ਬੀ.ਕਾਮ (ਐਫ.ਐਸ) ਦੇ ਪਹਿਲੇ ਬੈਚ ’ਚੋਂ ਪਹਿਲੇ ਸਥਾਨ ’ਤੇ ਰਹਿ ਕੇ ਸੋਨੇ ਦਾ ਤਗਮਾ ਪ੍ਰਾਪਤ ਕੀਤਾ।
ਬੀ.ਕਾਮ (ਐਫ.ਐਸ) ਦੇ ਪਹਿਲੇ ਬੈਚ ’ਚੋਂ ਪਹਿਲੇ ਸਥਾਨ ’ਤੇ ਰਹਿ ਕੇ ਸੋਨੇ ਦਾ ਤਗਮਾ ਪ੍ਰਾਪਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਪਾਰੁਲ ਸ਼ਰਮਾ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ’ਚ ਹੋਰ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥਣ ਦੀ ਅਜਿਹੀ ਪ੍ਰਾਪਤੀ ਜਿਥੇ ਕਾਲਜ ਅਤੇ ਉਸ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ, ਉਥੇ ਇਹ ਹੋਰਨਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਨ ਅਤੇ ਮਿਹਨਤੀ ਬਣਨ ਦਾ ਸੰਦੇਸ਼ ਵੀ ਹੈ।ਉਨ੍ਹਾਂ ਭਵਿੱਖ ’ਚ ਕਾਲਜ ਅਤੇ ਵਿਭਾਗ ਨੂੰ ਹੋਰ ਵੀ ਵਡੇਰੀਆਂ ਪ੍ਰਾਪਤੀਆਂ ਦੀ ਆਸ ਕਰਦਿਆਂ ਕਿਹਾ ਕਿ ਪਾਰੁਲ ਸ਼ਰਮਾ ਮੌਜ਼ੂਦਾ ਸਮੇਂ ਦੌਰਾਨ ਐਮ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਹੈ।ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ. ਸੁਮਨ ਨਈਅਰ ਨੇ ਕਿਹਾ ਕਿ ਅਜਿਹੇ ਵਿਦਿਆਰਥੀ ਵਿਭਾਗ ਲਈ ਮਾਣ ਵਾਲੀ ਗੱਲ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					