ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ
ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੱਤੀ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਕੀਰਤਨ ਦਰਬਾਰ ਮੌਕੇ ਖ਼ਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਗੁਰ ਜੱਸ ਗਾਇਨ ਕਰ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੁਆਰਾ ਜਗਤ ਨੂੰ ਸ਼ਾਂਤੀ ਅਤੇ ਸੇਵਾ ਦੇ ਉਪਦੇਸ਼ ਸਬੰਧੀ ਚਾਨਣਾ ਪਾਉਂਦਿਆਂ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਦਿਆਂ ਸਰਬਤ ਦੇ ਭਲੇ ਦੇ ਲਈ ਕਾਰਜ਼ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ।
ਆਨ. ਸਕੱਤਰ ਛੀਨਾ ਅਤੇ ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤੇ।ਪ੍ਰੋ. ਅਨੁਕਿਰਨਜੀਤ ਕੌਰ ਨੇ ਗੁਰੂ ਸਾਹਿਬ ਜੀ ਦੇ ਜੀਵਨ ਫਲਸਫੇ ਬਾਰੇ ਚਾਨਣਾ ਪਾਇਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਸੰਸਥਾਵਾਂ ਟੀਚਿਮਗ ਤੇ ਨਾਨ ਟੀਚਿੰਗ ਸਟਾਫ਼ ਮੈਂਬਰ ਅਤੇ ਵੱੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
Check Also
15 ਦਿਨਾ ਬਾਲ ਰੰਗਮੰਚ ਵਰਕਸ਼ਾਪ ਸਮਾਪਤ – ਦੋ ਬਾਲ ਨਾਟਕ ‘ਰਾਜਿਆ ਰਾਜ ਕਰੇਂਦਿਆ’ ਅਤੇ ਲਹੂ ਭਿੱਜੀ ਮਿੱਟੀ’ ਦਾ ਸਫਲ ਮੰਚਨ
ਅੰਮ੍ਰਿਤਸਰ, 20 ਜੂਨ (ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ …
Punjab Post Daily Online Newspaper & Print Media