ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਸ੍ਰੀ ਅਮਰਿੰਦਰ ਸਿੰਘ ਗਰੇਵਾਲ ਨੇ ਜਿਲ੍ਹਾ ਅਤੇ ਸੈਸ਼ਨ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ
ਵਜੋਂ ਅਹੁੱਦਾ ਸੰਭਾਲਣ ਤੋਂ ਬਾਅਦ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਅਤੇ ਨਿਰੀਖਣ ਕੀਤਾ।ਸ੍ਰੀ ਰਛਪਾਲ ਸਿੰਘ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਅਤੇ ਸ਼੍ਰੀ ਅਮੀਤ ਮਲਹਨ ਚੀਫ ਜੂਡੀਸ਼ੀਅਲ ਮੇਜੀਸਟ੍ਰੇਟ ਅੰਮ੍ਰਿਤਸਰ ਵੀ ਉਨ੍ਹਾਂ ਦੇ ਨਾਲ ਸਨ।
ਇਸ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੌਕੇ ‘ਤੇ ਹੀ ਉਹਨਾਂ ਦੇ ਹੱਲ ਸਬੰਧੀ ਜੇਲ੍ਹ ਅਫਸਰਾਂ ਨੂੰ ਹਦਾਇਤਾਂ ਕੀਤੀਆਂ ਗਈਆਂ।ਇਸ ਦੇ ਨਾਲ ਹੀ ਹਵਾਲਾਤੀਆਂ ਨੂੰ ਕਾਨੂੰਨੀ ਸੇਵਾਵਾਂ ਦਾ ਲਾਭ ਲੇਣ ਪ੍ਰਤੀ ਜਾਗਰੂਕ ਕੀਤਾ ਗਿਆ।ਕੇਂਦਰੀ ਜੇਲ ਦੇ ਵੱਖ-ਵੱਖ ਬੇਰਕਾਂ ਜਿਵੇਂ ਜਨਾਨਾ ਵਾਰਡ, ਲੰਗਰ ਘਰ, ਫੇਕਟਰੀ ਆਦਿ ਦਾ ਨਿਰਖਣ ਕੀਤਾ ਗਿਆ।ਜੱਜ ਸਾਹਿਬ ਵਲੋਂ ਲੰਗਰ ਘਰ ਵਿੱਚ ਹਵਾਲਾਤੀਆਂ ਵਾਸਤੇ ਬਣ ਰਹੇ ਖਾਣੇ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਗਈ।
ਇਸ ਦੌਰਾਨ ਜੱਜ ਸਾਹਿਬ ਵਲੋਂ ਹਵਾਲਾਤੀਆਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਣ ਵਾਲੀਅਂਾ ਸੇਵਾਵਾਂ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਸੰਦੇਸ਼ ਵੀ ਦਿੱਤਾ ਗਿਆ ਕਿ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵਲੋਂ ਔਰਤਾਂ, ਬੱਚਿਆਂ, ਹਵਾਲਾਤੀਆਂ, ਕੈਦੀਆਂ ਅੇਤ ਹਰੇਕ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਵੇ ਅਦਾਲਤਾਂ ਵਿੱਚ ਵਕੀਲ ਦੀਆਂ ਮੁਫਤ ਸੇਵਾਵਾਂ, ਕਾਨੂੰਨੀ ਸਲਾਹ ਮਸ਼ਵਰਾ, ਅਦਾਲਤੀ ਖਰਚੇ ਦੀ ਅਦਾਇਗੀ ਆਦਿ।ਉਕਤ ਸੇਵਾਵਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਵਲੋਂ ਮੁਫਤ ਪ੍ਰਦਾਨ ਕੀਤੀਆਂ ਜਾਦੀਆਂ ਹਨ।
ਇਸ ਤੋਂ ਬਾਅਦ ਜੱਜ ਸਾਹਿਬ ਵਲੋਂ ਹਵਾਲਾਤੀਆਂ ਅਤੇ ਬਿਮਾਰ ਕੇਦੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਜੇਲ ਪ੍ਰਬੰਧਕਾਂ ਨੂੰ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਸਬੰਧੀ ਜਰੂਰੀ ਨਿਰਦੇਸ਼ ਜਾਰੀ ਕੀਤੇ ਗਏ।ਇਸ ਦੇ ਨਾਲ ਹੀ ਉਹ ਹਵਾਲਾਤੀ ਛੋਟੇ ਕੇਸਾਂ ਵਿੱਚ ਜੇਲ ਅੰਦਰ ਬੰਦ ਹਨ ਅਤੇ ਉਹਨਾਂ ਦੇ ਕੇਸ ਕਾਫੀ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਪਏ ਹਨ, ਉਹਨਾਂ ਨੂੰ ਆਪਣੇ ਕੇਸ ਕੈਂਪ ਕੋਰਟ ਵਿੱਚ ਸੁਣਵਾਈ ਲਈ ਰਖਵਾਉਣ ਲਈ ਜਾਗਰੂਕ ਕੀਤਾ ਅਤੇ ਕਿਹਾ ਗਿਆ ਕਿ ਆਪਣਾ ਕੇਸ ਕੈਂਪ ਕੋਰਟ ਵਿੱਚ ਲਗਵਾਉਣਾ ਚਾਹੁੰਦੇ ਹਨ, ਉਹ ਜਿਲ੍ਹਾ ਕਾਨੰੁਨੀ ਸੇਵਾਵਾਂ ਅਥਾਰਟੀ ਨੂੰ ਦਰਖਾਸਤਾਂ ਦੇ ਸਕਦੇ ਹਨ ਤਾਂ ਜੋ ਕੈਂਪ ਕੋਰਟ ਵਿੱਚ ਉਹਨਾ ਦੇ ਕੇਸ ਸੁਣੇ ਜਾ ਸਕਣ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media