ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਵਾਈਟ ਐਵੀਨਿਊ ਦੇ ਪਾਰਕ ਵਿੱਚ ਸ਼ਹਿਰ ਦੇ
ਉੱਘੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਵਪਾਰੀਆਂ ਨੇ ਪਾਕਿਸਤਾਨ ਨਾਲ ਲੰਬੇ ਸਮੇਂ ਤੋਂ ਬੰਦ ਪਏ ਵਪਾਰ ਨੂੰ ਖੋਲ੍ਹਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਿੱਚ ਕਾਰੋਬਾਰ ਦੀ ਹਾਲਤ ਬਹੁਤ ਮਾੜੀ ਹੈ ਅਤੇ ਕਾਰੋਬਾਰ ਦਿਨੋਂ-ਦਿਨ ਘਟਦਾ ਜਾ ਰਿਹਾ ਹੈ।ਅਜਿਹੇ `ਚ ਹੁਣ ਉਹ ਕਾਂਗਰਸ ਦੇ ਨਾਲ ਹਨ ਤਾਂ ਜੋ ਪਹਿਲਾਂ ਵਾਂਗ ਦੇਸ਼ ਦਾ ਵਪਾਰੀ ਵਰਗ ਦੇਸ਼ ਦੇ ਨਾਲ-ਨਾਲ ਤਰੱਕੀ ਕਰ ਸਕੇ।
ਇਸ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਿੱਤ ਤੋਂ ਬਾਅਦ ਉਹ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਲਈ ਲੋਕ ਸਭਾ ਵਿੱਚ ਆਵਾਜ਼ ਬੁਲੰਦ ਕਰਨਗੇ।ਦੇਸ਼ ਦੀ ਤਰੱਕੀ ਵਪਾਰੀ ਵਰਗ ਦੀ ਤਰੱਕੀ ਨਾਲ ਜੁੜੀ ਹੋਈ ਹੈ, ਇਸੇ ਲਈ ਉਹ ਚਾਹੁੰਦੇ ਹਨ ਕਿ ਗੁਰੂ ਨਗਰੀ ਦੇ ਵਪਾਰੀ ਦੇਸ਼ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਭਾਜਪਾ ਨੇ ਦੇਸ਼ ਵਿੱਚ ਕੁੱਝ ਹੀ ਵਰਗਾਂ ਨੂੰ ਫਾਇਦਾ ਪਹੁੰਚਾਇਆ ਹੈ ਅਤੇ ਹਰ ਦੂਜੇ ਵਰਗ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਦੋਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਭ੍ਰਿਸ਼ਟਾਚਾਰ ਹੀ ਕੀਤਾ ਹੈ।
ਇਸ ਮੌਕੇ ਸਾਬਕਾ ਵਿਧਾਇਕ ਸੁਨੀਲ ਦੱਤੀ, ਕੌਂਸਲਰ ਸੋਨੂੰ ਦੱਤੀ, ਕੌਂਸਲਰ ਵਿਜੇ ਉਮਾਤ, ਨਿਰਮਲ ਸਿੰਘ ਬਾਜਵਾ, ਕੰਡਾ, ਬੰਟੀ, ਮਨੀਸ਼ ਅਤੇ ਹੋਰ ਸਾਥੀ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media