ਅੰੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਕਿਸੇ ਵੀ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਮਜ਼ਦੂਰਾਂ ਦਾ ਸਹਿਯੋਗ ਜਰੂਰੀ ਹੁੰਦਾ ਹੈ ਅਤੇ ਮਜ਼ਦੂਰਾਂ ਨੂੰ ਕਾਂਗਰਸ ਦੇ ਰਾਜ ਦੌਰਾਨ ਹੀ ਹਮੇਸ਼ਾਂ ਸਨਮਾਨ ਮਿਲਿਆ ਹੈ।ਇਹ ਸ਼ਬਦ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਫ਼ਤਰ ਵਿਖੇ ਮਨਾਏ ਮਜ਼ਦੂਰ ਦਿਵਸ ਮੌਕੇ ਕਹੇ। ਔਜਲਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਨ ਲਈ ਹਰ ਸਾਲ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ।ਕਾਂਗਰਸ ਪਾਰਟੀ ਹਮੇਸ਼ਾਂ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮਜ਼ਦੂਰਾਂ ਦੀ ਗੱਲ ਕਰਦੀ ਹੈ।ਪਰ ਇਸ ਦੇ ਉਲਟ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਕੰਮ ਦਾ ਸਮਾਂ ਅੱਠ ਘੰਟੇ ਤੋਂ ਵਧਾ ਕੇ 10 ਘੰਟੇ ਕਰਨ ਦੇ ਹੁਕਮ ਦਿੱਤੇ ਸਨ, ਜੋ ਸਰਾਸਰ ਵਰਕਰਾਂ ਦਾ ਸ਼ੋਸ਼ਣ ਸੀ।ਜੇਕਰ ਭਾਰਤੀ ਜਨਤਾ ਪਾਰਟੀ ਦੀ ਗੱਲ ਕਰੀਏ ਤਾਂ ਇਹ ਜਾਤੀ ਆਧਾਰਿਤ ਰਾਜਨੀਤੀ ਕਰ ਰਹੀ ਹੈ ਜੋ ਭਾਰਤ ਦੇਸ਼ ਲਈ ਠੀਕ ਨਹੀਂ ਹੈ। ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ ਸਮੇਤ ਲਗਭਗ ਹਰ ਵਰਗ ਦਾ ਭਾਜਪਾ ਸ਼ਾਸਨ ਤੋਂ ਮੋਹ ਭੰਗ ਹੈ ਅਤੇ ਉਹ ਮੋਦੀ ਸਰਕਾਰ ਨੂੰ ਉਖਾੜ ਸੁੱਟਣ ਲਈ ਯਤਨਸ਼ੀਲ ਹਨ।ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇਗਾ ਅਤੇ ਮਜ਼ਦੂਰਾਂ ਦੀਆਂ ਉਜ਼ਰਤਾਂ ਵਿੱਚ ਵੀ ਵਾਧਾ ਕੀਤਾ ਜਾਵੇਗਾ।
ਇਸ ਮੌਕੇ ਸਾਬਕਾ ਉਪ ਮੁ ਖ ਮੰਤਰੀ ਓਮ ਪ੍ਰਕਾਸ਼ ਸੋਨੀ, ਡਾ: ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਰਮਨ ਬਖਸ਼ੀ, ਮਾਝਾ ਸਰਪੰਚ ਯੂਨੀਅਨ ਦੇ ਪ੍ਰਧਾਨ ਸੁਖਰਾਜ ਰੰਧਾਵਾ, ਕੀਰਤਨ ਬੀਰ ਸਿੰਘ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ, ਮੈਡਮ ਲੀਲਾ ਵਤੀ, ਬੱਬੀ ਪਹਿਲਵਾਨ, ਗੁਰਮੀਤ ਕੌਰ ਮਾਹਲ ਅਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …