Tuesday, March 3, 2026

ਅੱਠਵੀਂ ਅਤੇ ਬਾਹਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 1 ਮਈ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ.) ਸਕੂਲ ਭੀਖੀ ਦਾ ਅੱਠਵੀਂ ਅਤੇ ਬਾਹਰਵੀਂ ਕਲਾਸ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ।ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 45 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ 14 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉਪਰ, 11 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋ ਉਪਰ 13 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਅਤੇ 7 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਨਾਵਿਯਾ ਪੁੱਤਰ ਡਾ. ਗੋਰਵ ਗਰਗ ਨੇ 600 ਵਿਚੋਂ 589 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਅਤੇ ਮੈਰਿਟ ਲਿਸ਼ਟ ਵਿੱਚ 11ਵਾਂ ਸਥਾਨ, ਅਮਨਜੋਤ ਕੌਰ ਪੁੱਤਰੀ ਧਰਮਪਾਲ ਸਿੰਘ ਨੇ 582 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਸਰਾ, ਕਰਨ ਸ਼ਰਮਾ ਪੁੱਤਰ ਵਰੁਨ ਕੁਮਾਰ ਅਤੇ ਜਸ਼ਨਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 579 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਬਾਹਰਵੀਂ ਆਰਟਸ ਜਮਾਤ ਵਿੱਚ 79 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 4 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉਪਰ, 12 ਨੇ 80 ਪ੍ਰਤੀਸ਼ਤ ਤੋਂ ਉਪਰ 23 ਨੇ 70 ਪ੍ਰਤੀਸ਼ਤ ਅਤੇ 40 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਆਰਟਸ ਗਰੁੱਪ ਵਿੱਚ ਸੀਮਾ ਰਾਣੀ ਪੁੱਤਰੀ ਜਗਸੀਰ ਰਾਮ ਨੇ 500 ਅੰਕਾਂ ਵਿਚੋਂ 469 ਅੰਕ ਪ੍ਰਾਪਤ ਕਰਕੇ ਕਲਾਸ ਵਿੱਚੋਂ ਪਹਿਲਾ, ਅਰਸ਼ਦੀਪ ਕੌਰ ਪੁੱਤਰੀ ਸੁਖਚੈਨ ਸਿੰਘ ਨੇ 462 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਰਮਨਜੋਤ ਕੌਰ ਪੁੱਤਰੀ ਬਿੱਟੂ ਸਿੰਘ ਨੇ 456 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਬਾਹਰਵੀਂ ਕਾਮਰਸ ਵਿੱਚ 25 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ 4 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉਪਰ, 7 ਨੇ 80 ਪ੍ਰਤੀਸ਼ਤ ਤੋਂ ਉਪਰ 8 ਨੇ 70 ਪ੍ਰਤੀਸ਼ਤ ਅਤੇ 4 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਨੀਰਜ਼ ਕੁਮਾਰ ਪੁੱਤਰ ਸੁਭਾਸ਼ ਚੰਦ ਨੇ 500 ਵਿੱਚੋ 483 ਅੰਕ ਪ੍ਰਾਪਤ ਕਰਕੇ ਕਲਾਸ ਵਿੱਚੋਂ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ, ਰੁਕਸ਼ਾਨਾ ਪੁੱਤਰੀ ਅਕਬਰ ਖਾਨ ਅਤੇ ਸੁਮਨਪ੍ਰੀਤ ਕੌਰ ਪੁੱਤਰੀ ਜ਼ਸਪ੍ਰੀਤ ਸਿੰਘ ਨੇ 460 ਅੰਕ ਪ੍ਰਾਪਤ ਕਰਕੇ ਕਲਾਸ ਵਿਚੋਂ ਦੂਸਰਾ ਅਤੇ ਹਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਨੇ 444 ਅੰਕ ਪ੍ਰਾਪਤ ਕਰਕੇ ਕਲਾਸ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।
ਬਾਹਰਵੀਂ ਸਾਇੰਸ ਵਿੱਚ 17 ਵਿਦਿਆਰਥੀਆਂ ਨੇ ਭਾਗ ਲਿਆ।ਜਿਨ੍ਹਾਂ ਵਿੱਚ 1 ਵਿਦਿਆਰਥੀ ਨੇ 90 ਪ੍ਰਤੀਸ਼ਤ ਤੋਂ ਉਪਰ, 8 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋ ਵੱਧ 8 ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਹਰਸ਼ ਕੁਮਾਰ ਪੁੱਤਰ ਰੂਬਲ ਕੁਮਾਰ ਨੇ 500 ਅੰਕਾਂ ਵਿਚੋਂ 451 ਅੰਕ ਪ੍ਰਾਪਤ ਕਰਕੇ ਪਹਿਲਾ, ਨਮਨ ਪੁੱਤਰ ਸੁਨੀਲ ਕੁਮਾਰ ਨੇ 441 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸਾਕਸ਼ੀ ਉਨਿਆਲ ਪੁੱਤਰੀ ਸੰਕਰ ਦੱਤ ਉਨਿਆਲ ਨੇ 431 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਬੱਚਿਆਂ ਦੀ ਸਾਨਦਾਰ ਪ੍ਰਾਪਤੀ ਲਈ ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਕਮੇਟੀ ਪ੍ਰਬੰਧਕ ਅਮ੍ਰਿੰਤ ਲਾਲ, ਸੀਨੀਅਰ ਵਾਇਸ ਪ੍ਰਧਾਨ ਤੇਜਿੰਦਰ ਪਾਲ ਜਿੰਦਲ, ਵਾਇਸ ਪ੍ਰਧਾਨ ਪਰਸੋਤਮ ਮੱਤੀ, ਮੈਂਬਰ ਐਡਵੋਕੇਟ ਮਨੋਜ਼ ਕੁਮਾਰ, ਰਾਕੇਸ਼ ਕੁਮਾਰ ਅਤੇ ਅਸ਼ੋਕ ਜੈਨ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …