ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਵਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ
ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ।ਇਹਨਾਂ ਪਾਰਟੀਆਂ ਨੇ ਆਪਣੇ 70 ਸਾਲ ਦੇ ਇਤਿਹਾਸ ਵਿੱਚ ਕਦੀ ਵੀ ਪੰਜਾਬ ਦੇ ਵਿਕਾਸ ਬਾਰੇ ਨਹੀਂ ਸੋਚਿਆ ਕੇਵਲ ਭਾਈ ਭਤੀਜਾਵਾਦ ਨੂੰ ਹੀ ਵਧਾਵਾ ਦਿੱਤਾ ਹੈ।ਇਹ ਪ੍ਰਗਟਾਵਾ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੇਰੀਆਂ ਵਾਲਾ ਦੇ 50 ਤੋਂ ਵੱਧ ਪਰਿਵਾਰਾਂ ਨੂੰ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਸਮੇਂ ਕੀਤਾ।ਉਹਨਾਂ ਦੱਸਿਆ ਕਿ ਪਿੰਡ ਬੇਰੀਆਂ ਵਾਲਾ ਦੀ ਸਮੂਹ ਪੰਚਾਇਤ ਜਿਸ ਵਿੱਚ ਚਾਰ ਸਾਬਕਾ ਸਰਪੰਚ ਵੀ ਸ਼ਾਮਲ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਸਾਰਾ ਪਿੰਡ ਇੱਕ ਪਾਸੜ ਹੋ ਗਿਆ ਹੈ।ਇਸ ਨਾਲ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਵਰਕਰ ਤੱਕ ਵੀ ਲੱਭਣੇ ਔਖੇ ਹੋ ਜਾਣੇ ਹਨ।ਉਹਨਾਂ ਦੱਸਿਆ ਕਿ ਅੱਜ ਮੁਖਵਿੰਦਰ ਸਿੰਘ ਸਾਬਕਾ ਸਰਪੰਚ, ਕੁੰਦਨ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਸਾਬਕਾ, ਸਤਨਾਮ ਸਿੰਘ ਸਾਬਕਾ ਸਰਪੰਚ, ਗੁਰਮੀਤ ਕੌਰ ਮੌਜ਼ੂਦਾ ਮੈਂਬਰ ਅਵਤਾਰ ਸਿੰਘ, ਮੌਜ਼ੂਦਾ ਮੈਂਬਰ ਫੇਟ ਸਿੰਘ, ਮੌਜ਼ੂਦਾ ਮੈਂਬਰ ਸਤਨਾਮ ਸਿੰਘ, ਗੁਡਵਿੰਦਰ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਇੱਛਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਉਹਨਾਂ ਕਿਹਾ ਕਿ ਪਿਛਲੇ 70 ਸਾਲਾਂ ਦਾ ਇਤਿਹਾਸ ਦੇਖ ਲਵੋ ਤਾਂ ਪਤਾ ਲੱਗ ਜਾਵੇਗਾ ਕਿ ਵਿਰੋਧੀਆਂ ਨੇ ਪੰਜਾਬ ਦੇ ਵਿਕਾਸ ਲਈ ਕੀ ਕੀਤਾ ਹੈ।ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਦਿਆਂ ਹੀ ਦੋ ਸਾਲ ਵਿੱਚ ਹੀ 45 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ, ਮੁਫਤ ਬਿਜਲੀ, ਮੁਫਤ ਬੱਸਾਂ ਦਾ ਸਫਰ ਅਤੇ ਲੋਕਾਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਹਨ।
ਈ.ਟੀ.ਓ ਨੇ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਪਿਆਰ ਸਦਕਾ ਇਹ ਗੱਲ ਪੱਕੀ ਹੈ ਕਿ ਹਲਕਾ ਖਡੂਰ ਸਾਹਿਬ ਦੀ ਸੀਟ ਅਸੀਂ ਭਾਰੀੇ ਬਹੁਮਤ ਨਾਲ ਜਿੱਤਾਂਗੇ।
ਇਸ ਮੌਕੇ ਬਲਾਕ ਪ੍ਰਧਾਨ ਭੁਪਿੰਦਰ ਰਮਾਨਾ ਚੱਕ, ਗੁਰਮੁੱਖ ਸਿੰਘ ਸਰਜਾ ਵੀ ਹਾਜ਼ਰ ਸਨ।
Punjab Post Daily Online Newspaper & Print Media