Monday, September 21, 2026

ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ-2 ਲਾਲ ਵਿਸ਼ਵਾਸ਼ ਬੈਂਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਟਾਰੀ ਵਿਧਾਨ ਸਭਾ ਅਧੀਨ ਆਉਂਦੇ ਦਿੱਲੀ ਪਬਲਿਕ ਸਕੂਲ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ।ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ ‘ਵੋਟ ਫ਼ਾਰ ਸ਼ੋਅਰ’ ਅਧਾਰਿਤ ਥੀਮ ‘ਤੇ ਬਣਾਈ ਗਈ।ਇਸ ਹਿਊਮਨ ਚੇਨ ਨੂੰ ਬਣਾਉਣ ਦਾ ਮੁੱਖ ਮਕਸਦ ਆਮ ਜਨਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।
ਆਪਣੇ ਸੰਬੋਧਨ ‘ਚ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਇੱਕ ਲੋਕਤਾਂਤ੍ਰਿਕ ਦੇਸ਼ ਹੈ ਅਤੇ ਚੋਣਾਂ ਇਸ ਦਾ ਅਹਿਮ ਹਿੱਸਾ ਹਨ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭਵਿਖ ਵਿੱਚ ਵੀ ਜਾਰੀ ਰਹਿਣਗੀਆਂ।ਇਸ ਮੌਕੇ ਚੋਣ ਕਾਨੂੰਗੋ ਹਰਜੀਤ ਕੌਰ, ਪ੍ਰਿੰਸੀਪਲ ਅਮਰੀਕ ਸਿੰਘ, ਪ੍ਰਿੰਸੀਪਲ ਅਵਤਾਰ ਸਿੰਘ, ਪ੍ਰਿੰਸੀਪਲ ਮੋਨੀਕਾ ਮੈਣੀ ਅਤੇ ਰਵਿੰਦਰ ਸਿੰਘ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …