Sunday, June 29, 2025
Breaking News

ਸੰਤ ਬਾਬਾ ਇਕਬਾਲ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਸ਼ਬਦ ਕੀਰਤਨ ਕਵਿਤਾਵਾਂ ਅਤੇ ਕਵੀਸ਼ਰੀਆਂ ਰਾਹੀਂ ਖੂਬ ਰੱਬੀ ਰੰਗ ਬੰਨਿਆ ਅਤੇ ਸੰਤਾਂ ਦੇ ਜੀਵਨ ਬਾਰੇ ਚਰਚਾ ਕੀਤੀ ਗਈ।ਅਕਾਲ ਅਕੈਡਮੀ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਸਿੱਧੂ ਵਲੋਂ ਬੱਚਿਆਂ ਲਈ ਗੁਰਮਤਿ ਸੈਮੀਨਾਰ ਕਰਵਾਇਆ ਗਿਆ।ਉਹਨਾਂ ਦੱਸਿਆ ਕਿ ਸੰਤਾਂ ਦਾ ਜੀਵਨ ਹਮੇਸ਼ਾਂ ਹੀ ਪਰਉਪਕਾਰੀ ਅਤੇ ਮਨੁੱਖਤਾ ਦੇ ਭਲੇ ਲਈ ਹੀ ਹੁੰਦਾ ਹੈ, ਸਾਨੂੰ ਉਹਨਾਂ ਦੀ ਜੀਵਨ ਸ਼ੈਲੀ ਤੋਂ ਸੇਧ ਲੈਂਦੇ ਹੋਏ ਆਪਣਾ ਜੀਵਨ ਸੁਚੱਜੇ ਢੰਗ ਨਾਲ ਬਤੀਤ ਕਰਨਾ ਚਾਹੀਦਾ ਹੈ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …