Tuesday, August 25, 2026

ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਉਨ੍ਹਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਪ੍ਰਿੰ: ਸ੍ਰੀਮਤੀ ਨਾਗਪਾਲ ਦੀ ਅਗਵਾਈ ਹੇਠ ਸਕੂਲ ਸਿਖ਼ਰਾਂ ਨੂੰ ਛੂਹ ਰਿਹਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ 12ਵੀਂ ਜਮਾਤ ਸਾਇੰਸ ਗਰੁੱਪ ਦੀ ਅਜਨਪ੍ਰੀਤ ਕੌਰ ਨੇ 96% ਫੀਸਦੀ ਅੰਕਾਂ ਨਾਲ ਪਹਿਲਾ, ਸਿਮਰਨ ਕੌਰ ਨੇ 94% ਫੀਸਦੀ ਅੰਕਾਂ ਨਾਲ ਦੂਜਾ ਤੇ ਜਸ਼ਨਪ੍ਰੀਤ ਕੌਰ ਨੇ 92.8% ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ (ਹਿਊਮੈਨੀਟੀਜ਼) ਦੀ ਵਿਦਿਆਰਥਣ ਹਰਲੀਨ ਕੌਰ 94.4% ਅਮਨਜੋਤ ਕੌਰ ਨੇ 92.6% ਅੰਕਾਂ ਨਾਲ ਦੂਸਰਾ ਅਤੇ ਗਗਨਦੀਪ ਕੌਰ ਨੇ 92% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਜਦੋਂਕਿ ਕਾਮਰਸ ਗਰੁੱਪ ਦੀ ਹਰਪ੍ਰੀਤ ਕੌਰ ਨੇ (94.8%) ਅੰਕਾਂ ਨਾਲ ਪਹਿਲਾ, ਅੰਜਨੀ ਨੇ 93.4% ਅੰਕਾਂ ਨਾਲ ਦੂਜਾ ਤੇ ਖੁਸ਼ਦੀਪ ਕੌਰ ਨੇ 93% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।

Check Also

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਡੀ.ਸੀ ਅੰਮ੍ਰਿਤਸਰ ਨਾਲ ਮੀਟਿੰਗ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਪੰਜਾਬ ਮੁਲਾਜ਼ਮ ਤੇ …